29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਹਲਕਾ ਖਡੂਰ ਸਾਹਿਬ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ

Ad Position 21
No active advertisement
ਅਜੀਤ ਡੈਸਕ 24-04-2026
ਖਡੂਰ ਸਾਹਿਬ, 23 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਦੀਨੇਵਾਲ ਤੋਂ ਮਥਰੇਵਾਲ ਤੱਕ ਲਿੰਕ ਸੜਕ, ਪਿੰਡ ਅਲਾਦੀਨਪੁਰ, ਪਿੰਡ ਦੇਊ ਅਤੇ ਪੰਡੋਰੀ ਗੋਲਾ ਦੀ ਫਿਰਨੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਸੜਕਾਂ ਇਲਾਕੇ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਸੀ | ਇਹ ਸੜਕਾਂ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੌਖੀ ਹੋਵੇਗੀ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਖਡੂਰ ਸਾਹਿਬ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਹਨ | ਇਲਾਕੇ ਦੀਆਂ ਹੋਰ ਬੁਨਿਆਦੀ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਪਿੰਡ ਤੱਕ ਵਿਕਾਸ ਦੀ ਰੌਸ਼ਨੀ ਪਹੁੰਚ ਸਕੇ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ਪਿੰਡ ਵਾਸੀਆਂ ਨੇ ਇਸ ਪ੍ਰਾਜੈਕਟ ਲਈ ਵਿਧਾਇਕ ਲਾਲਪੁਰਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਇਲਾਕੇ ਦੀ ਤਸਵੀਰ ਬਦਲਣ ਵਿਚ ਮਦਦਗਾਰ ਸਾਬਤ ਹੋਵੇਗੀ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਪਾਰਟੀ ਆਗੂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਵਿਚ ਸਰਤਾਰ ਸਿੰਘ ਰੱਤੋਕੇ, ਬਲਾਕ ਪ੍ਰਧਾਨ ਪਰਮਵੀਰ ਸਿੰਘ ਹੈਪੀ, ਬਲਾਕ ਪ੍ਰਧਾਨ ਅਮਰੀਕ ਸਿੰਘ ਰਸੂਲਪੁਰ, ਸਰਪੰਚ ਸੁਖਚੈਨ ਸਿੰਘ ਡਾਲੇਕੇ, ਗੁਰਦਿਆਲ ਸਿੰਘ ਰੱਤੋਕੇ, ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸੰਦੀਪ ਸਹੋਤਾ ਨੇ ਐਲ. ਡੀ. ਐਮ. ਦਾ ਅਹੁਦਾ ਸੰਭਾਲਿਆ, ਲੋਕਾਂ ਨੂੰ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਅਪੀਲ ਅਗਲੀ ਖ਼ਬਰ ਗੈਸ ਦੀ ਸਪਲਾਈ ਨਿਰਵਿਘਨ ਜਾਰੀ, ਕਿਸੇ ਖਪਤਕਾਰ ਨੂੰ ਗੈਸ ਸਪਲਾਈ ਸੰਬੰਧੀ ਨਹੀਂ ਆਵੇਗੀ ਪ੍ਰੇਸ਼ਾਨੀ-ਸੰਨੀ <br/>
Ad Position 24