29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੰਦੀਪ ਸਹੋਤਾ ਨੇ ਐਲ. ਡੀ. ਐਮ. ਦਾ ਅਹੁਦਾ ਸੰਭਾਲਿਆ, ਲੋਕਾਂ ਨੂੰ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 24-04-2026
ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਸੰਦੀਪ ਸਹੋਤਾ ਨੇ ਲੀਡ ਡਿਸਟਿ੍ਕਟ ਮੈਨੇਜਰ (ਐਲ.ਡੀ.ਐਮ.) ਦਾ ਅਹੁਦਾ ਸੰਭਾਲ ਕੇ ਆਪਣੇ ਵਿਭਾਗੀ ਕੰਮਕਾਜ ਦੀ ਸ਼ੁਰੂਆਤ ਕਰ ਦਿੱਤੀ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮਿ੍ਤਸਰ ਸਾਹਿਬ ਅਤੇ ਹੁਣ ਪੰਜਵੀਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਰਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ ਸਾਹਿਬ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੀਆਂ ਸਮੂਹ ਬੈਂਕਾਂ ਦੀ ਕਾਰਗੁਜ਼ਾਰੀ ਨੂੰ ਹੋਰ ਸੁਚੱਜਾ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ ਅਤੇ ਕਿਸੇ ਵੀ ਗਾਹਕ ਨੂੰ ਬੈਂਕਿੰਗ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਿਨਾਂ ਹਿਚਕਿਚਾਹਟ ਐਲ.ਡੀ.ਐਮ. ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਬੈਂਕਾਂ ਅਤੇ ਗਾਹਕਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ | ਇਸ ਮੌਕੇ ਸੰਦੀਪ ਸਹੋਤਾ ਨੇ ਜ਼ਿਲ੍ਹੇ ਦੇ ਸਮੂਹ ਬੈਂਕ ਖਾਤਾਧਾਰਕਾਂ ਨੰੂ ਅਪੀਲ ਕੀਤੀ ਕਿ ਆਧੁਨਿਕ ਸਮੇਂ ਵਿਚ ਵਧ ਰਹੀਆਂ ਆਨਲਾਈਨ ਧੋਖਾਧੜੀਆਂ ਤੋਂ ਸਾਵਧਾਨ ਰਹਿਣ | ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਬੈਂਕ ਕਦੇ ਵੀ ਫੋਨ ਰਾਹੀਂ ਓ.ਟੀ.ਪੀ., ਪਾਸਵਰਡ ਜਾਂ ਨਿੱਜੀ ਦਸਤਾਵੇਜ਼ਾਂ ਦੀ ਮੰਗ ਨਹੀਂ ਕਰਦਾ | ਇਸ ਲਈ ਕਿਸੇ ਵੀ ਅਣਪਛਾਤੇ ਵਿਅਕਤੀ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
Ad Position 24