ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਸੀਨੀਅਰ ਸਹਾਇਕ ਤੋਂ ਬਤੌਰ ਸੁਪਰਡੈਂਟ ਪਦਉਨਤ ਉਪਰੰਤ ਤੇਜਿੰਦਰ ਸਿੰਘ ਢਿੱਲੋਂ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਅਹੁਦਾ ਸੰਭਾਲਿਆ | ਇਸ ਸੁਪਰਡੈਂਟ ਢਿੱਲੋਂ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਨਗਰੀ ਤਰਨ ਤਾਰਨ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਉਹ ਸਿਵਲ ਸਰਜਨ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਸਿਵਲ ਸਰਜਨ ਦਫਤਰ ਦੇ ਸਮੁੱਚੇ ਸਟਾਫ਼ ਦਾ ਸਵਾਗਤ ਮੌਕੇ ਧੰਨਵਾਦ ਕੀਤਾ |