29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਤਰਨ ਤਾਰਨ ਵਿਖੇ ਪੀ. ਐਸ. ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ ਐਤਵਾਰ ਨੂੰ ਦੋ ਸ਼ਿਫਟਾਂ 'ਚ ਹੋਵੇਗੀ ਪ੍ਰੀਖਿਆ-ਸਤਨਾਮ ਸਿੰਘ ਬਾਠ <br/>

Ad Position 21
No active advertisement
ਅਜੀਤ ਡੈਸਕ 24-04-2026
ਤਰਨ ਤਾਰਨ, 23 ਅਪ੍ਰੈਲ (ਇਕਬਾਲ ਸਿੰਘ ਸੋਢੀ)-ਜ਼ਿਲ੍ਹੇ ਵਿਚ ਪੀ.ਐਸ. ਟੈੱਟ-1 ਅਤੇ 2 ਫਾਰ ਇਨ ਸਰਵਿਸ ਅਧਿਆਪਕਾਂ ਦੀ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਐਤਵਾਰ 26 ਅਪ੍ਰੈਲ ਨੂੰ ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ | ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਤਰਨ ਤਾਰਨ ਵਿਚ ਸ੍ਰੀ ਗੁਰੂ ਅਰਜਨ ਦੇਵ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਤਰਨ ਤਾਰਨ ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ | ਅਧਿਕਾਰੀਆਂ ਨੇ ਦੱਸਿਆ ਕਿ ਪੀ.ਐਸ.ਟੈੱਟ-1 ਲਈ 841 ਅਤੇ ਪੀ.ਐਸ.ਟੈੱਟ-2 ਲਈ 561 ਇਨ-ਸਰਵਿਸ ਅਧਿਆਪਕ ਪ੍ਰੀਖਿਆ ਵਿਚ ਭਾਗ ਲੈਣਗੇ | ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਪ੍ਰੀਖਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ 'ਤੇ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ, ਤਾਂ ਜੋ ਪ੍ਰੀਖਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ | ਇਸ ਮੌਕੇ ਸਹਾਇਕ ਨੋਡਲ ਅਫ਼ਸਰ ਅਵਤਾਰ ਸਿੰਘ, ਡੀਲਿੰਗ ਸਹਾਇਕ ਇਕਬਾਲ ਸਿੰਘ, ਸੁਪਰਡੈਂਟ ਸੁਖਵਿੰਦਰ ਕੌਰ ਅਤੇ ਸੀਨੀਅਰ ਸਹਾਇਕ ਆਦੇਸ਼ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਵਿਸ਼ਵ ਕਿਤਾਬ ਦਿਵਸ ਮਨਾਇਆ <br/> ਅਗਲੀ ਖ਼ਬਰ ਸੁਪਰਡੈਂਟ ਵਜੋਂ ਪਦਉਨਤ ਹੋਏ ਤੇਜਿੰਦਰ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ <br/>
Ad Position 24