29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਜਥੇ: ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤਣ ਵਾਲਿਆਂ ਨੂੰ ਤਾੜਣਾ

Ad Position 21
No active advertisement
ਅਜੀਤ ਡੈਸਕ 24-04-2026
ਬਾਬਾ ਬਕਾਲਾ ਸਾਹਿਬ, 23 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਿਨ ਕਰਦਿਆਂ ਜਲਾਲ ਉਸਮਾ ਨੇ ਸਪੱਸ਼ਟ ਕੀਤਾ ਕਿ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਉਹ ਖੁਦ ਨੂੰ ਅਕਾਲੀ ਦਲ ਦਾ ਸੀਨੀਅਰ ਆਗੂ ਦੱਸਣ ਤੋਂ ਗੁਰੇਜ਼ ਕਰੇ | ਜਲਾਲ ਉਸਮਾ ਨੇ ਸਪੱਸ਼ਟ ਕੀਤਾ ਕਿ ਉਹ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਐਸ.ਸੀ. ਵਿੰਗ) ਦਾ ਜ਼ਿਲ੍ਹਾ ਮੀਤ ਪ੍ਰਧਾਨ ਜ਼ਰੂਰ ਰਿਹਾ ਹੈ, ਪਰ 2022 ਦੀਆਂ ਚੋਣਾਂ ਵਿਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੌਮੀ ਪ੍ਰਧਾਨ ਅਤੇ ਸਾ: ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ ਪਰ ਹੁਣ ਉਕਤ ਆਗੂ ਹਲਕੇ 'ਚ ਲੋਕਾਂ ਨੂੰ ਗੁੰਮਰਾਹ ਕਰਕੇ ਖੁਦ ਨੂੰ ਸੀਨੀਅਰ ਅਕਾਲੀ ਆਗੂ ਅਖਵਾ ਰਿਹਾ ਹੈ | ਉਨ੍ਹਾਂ ਉਕਤ ਆਗੂ ਨੂੰ ਭਵਿੱਖ 'ਚ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤਣ ਤੋਂ ਤਾੜਣਾ ਕੀਤੀ ਹੈ | ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਹਰਦੇਵ ਸਿੰਘ ਨਾਗੋਕੇ, ਪਲਵਿੰਦਰ ਸਿੰਘ ਮੀਆਂਵਿੰਡ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲ਼ਕਾ, ਅਜਮਿੰਦਰ ਸਿੰਘ ਸਾਹਬਾ, ਜ: ਸੁਖਵੰਤ ਸਿੰਘ ਮੱਲ੍ਹਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਵਣ ਸਿੰਘ ਤਖਤੂਚੱਕ, ਕਸ਼ਮੀਰ ਸਿੰਘ ਗਗੜੇਵਾਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਲਖਵੰਤ ਸਿੰਘ ਬਿੱਲੂ ਸਰਲੀ, ਨਰਿੰਦਰ ਸਿੰਘ ਸਰਪੰਚ ਕਾਜੀਵਾਲ, ਸਤਪਾਲ ਸਿੰਘ ਨੱਥੋਕੇ, ਰਣਜੀਤ ਸਿੰਘ ਏਕਲਗੱਡਾ, ਗੁਰਚਰਨ ਸਿੰਘ ਵੈਰੋਵਾਲ, ਹੀਰਾ ਸਿੰਘ ਗਗੜੇਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਉਣ ਮੌਕੇ ਫਲਦਾਰ ਬੂਟੇ ਲਗਾਏ <br/> ਅਗਲੀ ਖ਼ਬਰ ਬਾਬਾ ਬੰਦਾ ਬਹਾਦਰ ਅਕੈਡਮੀ ਜੰਡੋਕੇ ਸਰਹਾਲੀ 'ਚ ਧਰਤੀ ਦਿਵਸ ਮਨਾਇਆ <br/>
Ad Position 24