29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਉਣ ਮੌਕੇ ਫਲਦਾਰ ਬੂਟੇ ਲਗਾਏ <br/>

Ad Position 21
No active advertisement
ਅਜੀਤ ਡੈਸਕ 24-04-2026
ਸਠਿਆਲਾ, 23 ਅਪ੍ਰੈਲ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਰਹਿਨੁਮਾਈ ਅਤੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਇਕੋ ਕਲੱਬ ਅਤੇ ਐੱਨ.ਸੀ.ਸੀ. ਯੂਨਿਟ ਦੇ ਸਾਂਝੇ ਯਤਨਾਂ ਸਦਕਾ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਇਕੋ ਕਲੱਬ ਇੰਚਾਰਜ ਮਨਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਧਰਤੀ ਦੀ ਸਾਂਭ-ਸੰਭਾਲ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਹਰ ਸੰਭਵ ਯਤਨ ਕਰਨ ਦੀ ਸਹੁੰ ਚੁਕਾਈ ਗਈ | ਇਸ ਮੌਕੇ ਤੇ ਐਸੋਸੀਏਟ ਐੱਨ.ਸੀ.ਸੀ. ਅਫਸਰ ਅਤੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ 'ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸਦੀ ਰੱਖਿਆ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਵਿਅਕਤੀ ਨੂੰ ਆਪਣੀ ਦਿਨਚਰੀ ਵਿਚ ਛੋਟੇ-ਛੋਟੇ ਬਦਲਾਅ ਲਿਆਉਣੇ ਚਾਹੀਦੇ ਹਨ, ਜਿਵੇਂ ਕਿ ਪਲਾਸਟਿਕ ਦੀ ਵਰਤੋਂ ਘਟਾਉਣਾ, ਰੁੱਖ ਲਗਾਉਣਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨੀ | ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਅੱਜ ਜਾਗਰੂਕ ਨਹੀਂ ਹੋਏ ਤਾਂ ਆਉਣ ਵਾਲੀਆਂ ਪੀੜੀਆਂ ਨੂੰ ਇਸਦਾ ਭੁਗਤਾਨ ਕਰਨਾ ਪਵੇਗਾ ਤੇ ਉਪਰੰਤ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਕਾਲਜ ਵਿਚ ਫਲਦਾਰ ਅਤੇ ਛਾਂ ਵਾਲੇ ਬੂਟੇ ਲਗਾਏ ਗਏ ਅਤੇ ਇਨ੍ਹਾਂ ਦੀ ਸੰਭਾਲ ਦਾ ਪ੍ਰਣ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਹੀਰਾ ਲਾਲ, ਰੋਹਿਤ ਗੁਪਤਾ, ਕਰਮਬੀਰ ਸਿੰਘ, ਮਨੂ ਬਾਲਾ, ਗਗਨ ਸ਼ਰਮਾ ਅਤੇ ਮੁਨੀਸ਼ਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਬ ਤਹਿਸੀਲ ਰਮਦਾਸ ਦਾ ਨਾਇਬ ਤਹਿਸੀਲਦਾਰ ਕਾਰਜ ਸਿੰਘ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਜਥੇ: ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤਣ ਵਾਲਿਆਂ ਨੂੰ ਤਾੜਣਾ
Ad Position 24