29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਐਸ.ਡੀ.ਐਮ ਦਫਤਰ ਮਜੀਠਾ ਵਿਖੇ ਬੀ.ਐਲ.ਓ ਦੀ ਡਿਊਟੀ ਨਿਭਾਅ ਰਹੇ ਅਧਿਆਪਕਾਂ ਵਲੋਂ ਵਾਧੂ ਪਾਏ ਬੋਝ ਦਾ ਵਿਰੋਧ <br/>

Ad Position 21
No active advertisement
ਅਜੀਤ ਡੈਸਕ 24-04-2026
ਮਜੀਠਾ, 23 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਾਂ ਦੀ ਸੁਧਾਈ ਲਈ ਅੱਜ ਆਖ਼ਰੀ ਮਿਤੀ ਦਿੱਤੀ ਗਈ ਸੀ ਜਿਸ ਵਿਚ ਵੱਖ ਵੱਖ ਅਧਿਆਪਕਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਤੌਰ ਬੀ.ਐੱਲ.ਓ. ਦੀ ਡਿਊਟੀ ਨਿਭਾਈ ਜਾ ਰਹੀ ਹੈ | ਪਰ ਹੁਣ ਐੱਸ.ਡੀ.ਐੱਮ ਦਫਤਰ ਮਜੀਠਾ ਵਲੋਂ ਉਨ੍ਹਾਂ 'ਤੇ ਹੋਰ ਵਾਧੂ ਬੋਝ ਪਾਇਆ ਜਾ ਰਿਹਾ ਹੈ | ਜਿਸ ਦਾ ਅਧਿਆਪਕਾਂ ਵਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਦੇਰ ਸ਼ਾਮ ਗੱਲਬਾਤ ਕਰਦਿਆਂ ਬੀ.ਐੱਲ.ਓ ਯੂਨੀਅਨ ਦੇ ਆਗੂ ਹਰਚਰਨ ਸਿੰਘ ਸੋਹੀ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਉਹ ਆਪਣੇ ਆਪਣੇ ਸਕੂਲਾਂ ਵਿਚ ਇਸ ਡਿਊਟੀ ਦੇ ਨਾਲ ਨਾਲ ਪੜ੍ਹਾਈ ਵੀ ਕਰਵਾ ਰਹੇ ਹਨ ਪਰ ਅੱਜ ਐੱਸ.ਡੀ.ਐੱਮ ਦਫਤਰ ਮਜੀਠਾ ਵਲੋਂ ਉਨ੍ਹਾਂ 'ਤੇ ਹੋਰ ਬੋਝ ਪਾਉਂਦਿਆਂ ਉਨ੍ਹਾਂ ਨੂੰ ਹੋਰ ਡਿਊਟੀਆਂ ਕਰਨ ਲਈ ਕਿਹਾ ਜਾ ਰਿਹਾ ਹੈ | ਜਿਸ ਨਾਲ ਸਕੂਲਾਂ ਦੀ ਪੜ੍ਹਾਈ ਖਰਾਬ ਹੋਵੇਗੀ ਅਤੇ ਨਾਲ ਹੀ ਉਨ੍ਹਾਂ ਦੀ ਪ੍ਰੇਸ਼ਾਨੀ ਵੀ ਵੱਧ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਆਪਣੀ ਬੀ.ਐਲ.ਓ ਦੀ ਡਿਊਟੀ ਅਤੇ ਸਕੂਲਾਂ ਦੀ ਪੜ੍ਹਾਈ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਅਗਰ ਕਿਸੇ ਅਧਿਆਪਕ ਨੇ ਆਪਣੀ ਸਵੈ ਇੱਛਾ ਨਾਲ ਵਾਧੂ ਡਿਊਟੀ ਕਰਨੀ ਹੈ ਤਾਂ ਉਹ ਉਸ ਨੂੰ ਨਹੀਂ ਰੋਕਣਗੇ | ਅਗਰ ਫਿਰ ਵੀ ਪ੍ਰਸ਼ਾਸਨ ਨੇ ਉਨ੍ਹਾਂ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਮਜਬੂਰਨ ਸੰਘਰਸ਼ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਬਣਨ 'ਤੇ ਹਲਕੇ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ <br/... ਅਗਲੀ ਖ਼ਬਰ ਸਬ ਤਹਿਸੀਲ ਰਮਦਾਸ ਦਾ ਨਾਇਬ ਤਹਿਸੀਲਦਾਰ ਕਾਰਜ ਸਿੰਘ ਨੇ ਅਹੁਦਾ ਸੰਭਾਲਿਆ <br/>
Ad Position 24