ਮਜੀਠਾ, 23 ਅਪ੍ਰੈਲ (ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਦੇ ਟਕਸਾਲੀ ਅਕਾਲੀ ਆਗੂ ਮਾਰਕੀਟ ਕਮੇਟੀ ਮਜੀਠਾ ਦੇ ਸਾਬਕਾ ਚੇਅਰਮੈਨ ਸਵਰਗੀ ਜਥੇਦਾਰ ਹਰਭਜਨ ਸਿੰਘ ਸੁਪਾਰੀਵਿੰਡ ਦੇ ਸਪੁੱਤਰ ਸਰਬਜੀਤ ਸਿੰਘ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ | ਜਿਸ ਤੇ ਹਲਕਾ ਮਜੀਠਾ ਦੇ ਸਮੂਹ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਗੱਲਬਾਤ ਕਰਦਿਆਂ ਸਰਬਜੀਤ ਸਿੰਘ ਸੁਪਾਰੀਵਿੰਡ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ, ਅਤੇ ਖਾਸ ਕਰਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕ ਗਨੀਵ ਕੌਰ ਮਜੀਠੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਪਾਰਟੀ ਨੇ ਉਨ੍ਹਾਂ ਨੂੰ ਇਨ੍ਹਾਂ ਮਾਣ ਦਿੱਤਾ ਹੈ | ਸੁਪਾਰੀਵਿੰਡ ਨੂੰ ਵਧਾਈ ਦੇਣ ਵਾਲਿਆਂ ਵਿਚ ਮੁੱਖ ਤੌਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਕਿ੍ਸਚਨ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਮਨਦੀਪ ਗਿੱਲ ਸੁਪਾਰੀਵਿੰਡ, ਸਾਬਕਾ ਪ੍ਰਧਾਨ ਕੌਂਸਲਰ ਤਰੁਨ ਕੁਮਾਰ ਅਬਰੋਲ, ਪਿ੍ੰਸ ਨਈਅਰ, ਅਜੈ ਕੁਮਾਰ ਚੋਪੜਾ, ਜਤਿੰਦਰਪਾਲ ਸਿੰਘ ਹਮਜਾ, ਕਵਲਦੀਪ ਸਿੰਘ ਲਾਲੀ ਮਜੀਠਾ ਆਦਿ ਸ਼ਾਮਲ ਸਨ |