29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੱਛੀ ਮੰਡੀ ਦੇ ਦੁਕਾਨਦਾਰਾਂ ਵਲੋਂ ਪ੍ਰਸ਼ਾਸਨਿਕ ਕਾਰਵਾਈ ਦੇ ਖ਼ਿਲਾਫ਼ ਸ਼ੁਰੂ ਕੀਤਾ ਜਾਣ ਵਾਲਾ ਸੰਘਰਸ਼ ਕੀਤਾ ਮੁਲਤਵੀ <br/>

Ad Position 21
No active advertisement
ਅਜੀਤ ਡੈਸਕ 24-04-2026
ਅੰਮਿ੍ਤਸਰ, 23 ਅਪ੍ਰੈਲ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲਣ ਕਰਕੇ ਇਸ ਦੇ ਅੰਦਰਵਾਰ ਪੈਂਦੀ ਮੱਛੀ ਮੰਡੀ, ਮੀਟ ਤਮਾਕੂ ਦੀਆਂ ਦੁਕਾਨਾਂ ਨੂੰ ਪ੍ਰਸ਼ਾਸਨ ਸੀਲ ਕੀਤੇ ਜਾਣ ਦੇ ਵਿਰੋਧ 'ਚ ਮੱਛੀ ਮੰਡੀ ਦੇ ਦੁਕਾਨਦਾਰ, ਮੀਟ, ਤੰਬਾਕੂ ਦੀਆਂ ਦੁਕਾਨਾਂ ਵਾਲਿਆਂ ਜੋ ਧਰਨਾ ਦੇਣ ਅਤੇ ਹੋਰ ਸੰਘਰਸ਼ ਕਰਨ ਦਾ ਐਲਾਣ ਕੀਤਾ ਗਿਆ ਸੀ ਉਸ ਨੂੰ ਹਾਲ ਦੀ ਘੜੀ ਅੱਗੇ ਪਾ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮਿ੍ਤਸਰ ਫਿਸ਼ ਹੋਲਸੇਲ ਐਸੋਸੀਏਸ਼ਨ ਦੇ ਆਗੂ ਰਾਜਿੰਦਰ ਕੁਮਾਰ, ਚੰਦਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਨਾਲ ਬੀਤੀ ਸ਼ਾਮ ਨੂੰ ਇਕ ਬੈਠਕ ਹੋਈ ਜਿਸ 'ਚ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਨੂੰ ਪੰਜਾਬ ਸਰਕਾਰ ਨਾਲ ਸਾਂਝਾ ਕਰਕੇ ਉਸ ਦਾ ਸਚਾਰੂ ਹੱਲ ਕੱਢ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਵਲੋਂ ਮਿਲੇ ਭਰੋਸੇ ਤੋਂ ਬਾਅਦ ਉਨ੍ਹਾਂ ਵਲੋਂ ਹਾਲ ਦੀ ਘੜੀ ਆਪਣਾ ਸੰਘਰਸ਼ ਅੱਗੇ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਭੰਡਾਰੀ ਪੁਲ 'ਤੇ ਜੋ ਧਰਨਾ ਦਿੱਤਾ ਜਾਣਾ ਸੀ ਉਹ ਵੀ ਇਸੇ ਕੜੀ ਦੇ ਤਹਿਤ ਰੱਦ ਕਰ ਦਿੱਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਵਿਖੇ 2 ਰੋਜ਼ਾ ਸਕੂਲੀ ਵਾਤਾਵਰਨ ਪ੍ਰੋਗਰਾਮ ਸਮਾਪਤ <br/> ਅਗਲੀ ਖ਼ਬਰ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਬਣਨ 'ਤੇ ਹਲਕੇ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ <br/...
Ad Position 24