29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਡਿਪਟੀ ਕਮਿਸ਼ਨਰ ਅੰਮਿ੍ਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 24-04-2026
ਅੰਮਿ੍ਤਸਰ, 23 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮਿ੍ਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ | ਜ਼ਿਲ੍ਹਾ ਅੰਮਿ੍ਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾਂ ਨੂੰ ਵੱਖ-ਵੱਖ ਵਿਧੀਆਂ ਰਾਹੀਂ ਕਣਕ ਦੇ ਨਾੜ ਦਾ ਬਿਨਾਂ ਅੱਗ ਲਗਾਏ ਪ੍ਰਬੰਧਨ ਕਰਨ ਹਿੱਤ ਇਹ ਵੈਨਾਂ ਪਿੰਡ ਪੱਧਰ ਤੇ ਜਾਗਰੂਕ ਕਰਨਗੀਆਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਣ ਦੇ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਸਿਹਤ ਖ਼ਰਾਬ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਬੇਸ਼ਕੀਮਤੀ ਖੁਰਾਕੀ ਤੱਤ ਅਤੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦਾ ਹੈ | ਇਸ ਮੌਕੇ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ), ਅੰਮਿ੍ਤਸਰ ਨੇ ਦੱਸਿਆ ਕਿ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵਲੋਂ ਕਿਸਾਨਾਂ ਦੁਆਰਾ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਸੁਚੱਜਾ ਪ੍ਰਬੰਧਨ ਕਰਨ ਲਈ ਅਪੀਲ ਕੀਤੀ | ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ. ਗੁਰਸਾਹਿਬ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਅੰਮਿ੍ਤਸਰ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਅਤੇ ਬਲਾਕ ਪੱਧਰ 'ਤੇ ਕੈਂਪ, ਪਿੰਡ ਪੱਧਰ ਤੇ ਧਾਰਮਿਕ ਅਸਥਾਨਾਂ ਤੋਂ ਅਨਾਉਸਮੈਂਟਾਂ, ਨੁਕੜ ਨਾਟਕਾਂ ਅਤੇ ਬਲਾਕ ਪੱਧਰ ਤੇ ਅਗਾਂਹਵਧੂ ਕਿਸਾਨਾਂ ਅਤੇ ਪਿੰਡਾਂ ਦੇ ਮੋਹਤਬਰ ਨੁਮਾਇੰਦਿਆਂ ਜਿਵੇਂ ਕਿ ਸਰਪੰਚ, ਨੰਬਰਦਾਰ ਆਦਿ ਨਾਲ ਮੀਟਿੰਗਾਂ ਕਰਕੇ ਕਣਕ ਦੇ ਨਾੜ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਅੰਮਿ੍ਤਸਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਤੋਂ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਹੀ ਅਗਲੀ ਫਸਲ ਲਈ ਖੇਤ ਤਿਆਰ ਕੀਤੇ ਜਾਣ, ਕਿਉਂਕਿ ਕਣਕ ਦੀ ਕਟਾਈ ਅਤੇ ਝੋਨੇ ਦੀ ਲਵਾਈ ਦੇ ਦਰਮਿਆਨ ਕਿਸਾਨਾਂ ਕੋਲ ਕਾਫੀ ਸਮਾਂ ਹੁੰਦਾ ਹੈ, ਇਸ ਸਮੇਂ ਦੌਰਾਨ ਕਿਸਾਨ ਜੰਤਰ ਨੂੰ ਹਰੀ ਖਾਦ ਵਜੋਂ ਲਗਾ ਕੇ ਜ਼ਮੀਨ ਦੀ ਸਿਹਤ ਸੁਧਾਰ ਲਈ ਯੋਗ ਉਪਰਾਲਾ ਕਰ ਸਕਦੇ ਹਨ | ਇਸ ਮੌਕੇ ਐੱਸ.ਡੀ.ਐੱਮ ਅਲਕਾ ਕਾਲੀਆ, ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ, ਨਵਤੇਜ ਸਿੰਘ ਅਤੇ ਗੁਰਜੋਤ ਸਿੰਘ, ਜਗਦੀਪ ਕੌਰ ਡੀ.ਪੀ.ਡੀ, ਮਨਬੀਰ ਕੌਰ, ਖੇਤੀਬਾੜੀ ਵਿਕਾਸ ਅਫਸਰ (ਰੈਕਲਾਮੇਸ਼ਨ), ਹਰਗੁਰਨਾਦ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਸਵਿਤਾ ਚੌਹਾਨ ਸੀਨੀਅਰ ਸਹਾਇਕ ਅਤੇ ਖੇਤੀਬਾੜੀ ਵਿਭਾਗ ਤੋਂ ਰਜਨੀ ਬਿਸ਼ਟ, ਸ਼ਰਨਜੀਤ ਕੌਰ, ਜੋਰਾਵਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਨੇ ਪਿੰਡ ਅਦਲੀਵਾਲਾ 'ਚ ਵਿਦਿਆਰਥੀਆਂ ਲਈ 7 ਕੰਪਿਊਟਰ ਮੁਹੱਈਆ ਕਰਵਾਏ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਟਿਜ਼ਮ ਜਾਗਰੂਕਤਾ ਸਮਾਗਮ <br/>
Ad Position 24