27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਧੁੰਨ ਢਾਏ ਵਾਲਾ 'ਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ | ਤਸਵੀਰ:ਬਲਵਿੰਦਰ ਸਿੰਘ <br/> 25-04-2026
ਚੋਹਲਾ ਸਾਹਿਬ, 24 ਅਪ੍ਰੈਲ (ਬਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ 'ਚ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਅਤੇ ਜਬਰੀ ਹੋ ਰਹੀ ਉਸਾਰੀ ਦਾ ਵਿਰੋਧ ਕਰਨ ਲਈ ਜੋ ਇਸੇ ਕੜੀ 'ਚ ਕਿਸਾਨਾਂ ਵਲੋਂ ਇਕ ਵੱਡੀ ਇਕੱਤਰਤਾ ਗੁਰਦੁਆਰਾ ਸਾਰਾਗੜ੍ਹੀ ਸਹੀਦਾਂ ਪਿੰਡ ਧੁੰਨ ਢਾਏ ਵਾਲਾ ਵਿਖੇ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਤਰਸੇਮ ਸਿੰਘ ਲੁਹਾਰ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ ਨੇ ਕੀਤੀ | ਇਸ ਮੌਕੇ ਬੋਲਦਿਆਂ ਹੋਇਆਂ ਨਛੱਤਰ ਸਿੰਘ ਪੰਨੂ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਤਰਸੇਮ ਸਿੰਘ ਲੁਹਾਰ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਮਨਜੀਤ ਸਿੰਘ ਬੱਗੂ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਮੇਹਰ ਸਿੰਘ ਸਖੀਰਾ ਬੀਕੇਯੂ ਉਗਰਾਹਾਂ, ਗੁਰਬਚਨ ਸਿੰਘ ਘੜਕਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪੰਨੂੰ, ਸੁਖਚੈਨ ਸਿੰਘ ਸਰਹਾਲੀ ਖੁਰਦ, ਰਤਨ ਸਿੰਘ ਚੰਬਾ ਬੀਕੇਯੂ ਰਾਜੇਵਾਲ, ਜਗੀਰ ਸਿੰਘ ਗੰਡੀਵਿੰਡ, ਸੂਬੇਦਾਰ ਸੁਖਬੀਰ ਸਿੰਘ ਧੁੰਨ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਜਬਰੀ ਮਿੱਲ ਦੀ ਮਾਲਕੀ ਬਦਲਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਲਵੀ ਖੇਤੀ ਮਾਡਲ ਨੂੰ ਅਪਣਾਉਣ ਲਈ ਕਿਹਾ ਜਾ ਰਿਹਾ ਹੈ ਪਰ ਸਰਕਾਰ ਆਪ ਹੀ ਸ਼ੂਗਰ ਮਿੱਲ ਬੰਦ ਕਰਕੇ ਬਦਲਵੀ ਖੇਤੀ ਦਾ ਬਦਲ ਗੰਨਾ ਬੀਜਣ ਤੋਂ ਰੋਕਿਆ ਜਾ ਰਿਹਾ | ਇਥੇ ਹੀ ਬਸ ਨਹੀਂ ਸੰਘਰਸ਼ੀਲ ਕਿਸਾਨਾਂ ਨੂੰ ਜਬਰੀ ਉਸਾਰੀ ਵਾਲੀ ਥਾਂ ਤੋਂ ਚੁੱਕ ਕੇ ਜੇਲ੍ਹਾਂ 'ਚ ਬੰਦ ਕਰ ਦਿੱਤਾ ਗਿਆ ਸੀ ਜੋ ਕਿ ਜਥੇਬੰਦਕ ਦਬਾਅ ਕਾਰਨ ਰਿਹਾਅ ਹੋਏ ਹਨ | ਆਉਣ ਵਾਲੇ ਦਿਨਾਂ ਵਿਚ ਮੁੜ ਤੋਂ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਸਰਕਾਰ ਨੂੰ ਸਹਿਕਾਰੀ ਖੰਡ ਮਿੱਲ ਸ਼ੇਰੋ ਮੁੜ ਤੋਂ ਚਾਲੂ ਕਰਨ ਲਈ ਮਜ਼ਬੂਰ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਸਰਕਾਰ ਵਲੋਂ ਧੱਕੇ ਨਾਲ ਸ਼ੂਗਰ ਮਿੱਲ ਸ਼ੇਰੋ ਦੀ ਮਾਲਕੀ ਬਦਲਣ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਅਤੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ

Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਹੇਠਾਂ ਦੱਬੀ ਲਾਹਣ ਨੂੰ ਪੁੱਟਣ ਲਈ ਜੇ.ਸੀ.ਬੀ. ਮਸ਼ੀਨ ਦਾ ਕੀਤਾ ਇਸਤੇਮਾਲ <br/> ਐਕਸਾਈਜ਼ ਵਿਭਾਗ ਵਲੋਂ ਪਿੰ... ਅਗਲੀ ਖ਼ਬਰ ਵਿਜ਼ਡਮ ਸਕੂਲ ਆਫ ਅਕੈਡਮਿਕਸ ਐਂਡ ਸਪੋਰਟਸ ਵਿਖੇ ਪੁਸਤਕ ਦਿਵਸ ਮਨਾਇਆ <br/>
Ad Position 24