26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ ਵਿਚ 'ਆਪ' ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ-ਸਿੱਕੀ

Ad Position 21
No active advertisement
ਅਜੀਤ ਡੈਸਕ 25-04-2026

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪਾਰਟੀ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਤੋਂ ਸੱਤ ਸੰਸਦ ਮੈਂਬਰਾਂ ਵਲੋਂ ਅਸਤੀਫ਼ਾ ਦੇਣਾ ਆਮ ਆਦਮੀ ਪਾਰਟੀ ਦੇ ਲਈ ਬਹੁਤ ਵੱਡਾ ਝਟਕਾ ਹੈ | ਇਸ ਦੀ ਜ਼ਿੰਮੇਵਾਰੀ ਲੈਂਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ | 'ਆਪ' ਸੰਸਦ ਮੈਂਬਰਾਂ ਰਾਘਵ ਚੱਡਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਬਿਕਰਮ ਸਾਹਨੀ, ਰਜਿੰਦਰ ਗੁਪਤਾ, ਸਵਾਤੀ ਮਾਲੀਵਾਲ ਦੇ 'ਆਪ' ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਵਿਚ 'ਆਪ' ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ | ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਚਾਹੁੰਦੇ ਹਨ, ਕਿਉਂਕਿ ਕਾਂਗਰਸ ਪਾਰਟੀ ਹੀ ਇਕ ਐਸੀ ਸਰਕਾਰ ਹੈ, ਜਿਸ ਨੇ ਸੱਤਾ ਵਿਚ ਹੁੰਦਿਆਂ ਲੋਕਾਂ ਦੇ ਦੁੱਖ–ਸੁੱਖ ਵਿਚ ਸਾਥ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਆਪ' ਦੇ ਸੰਸਦ ਮੈਂਬਰਾਂ ਵਲੋਂ ਪਾਰਟੀ ਛੱਡਣ ਤੋਂ ਬਾਅਦ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ-ਮੰਨਾ ਅਗਲੀ ਖ਼ਬਰ ਜ਼ਮੀਨ ਹੇਠਾਂ ਦੱਬੀ ਲਾਹਣ ਨੂੰ ਪੁੱਟਣ ਲਈ ਜੇ.ਸੀ.ਬੀ. ਮਸ਼ੀਨ ਦਾ ਕੀਤਾ ਇਸਤੇਮਾਲ <br/> ਐਕਸਾਈਜ਼ ਵਿਭਾਗ ਵਲੋਂ ਪਿੰ...
Ad Position 24