26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਆਪ' ਦੇ ਸੰਸਦ ਮੈਂਬਰਾਂ ਵਲੋਂ ਪਾਰਟੀ ਛੱਡਣ ਤੋਂ ਬਾਅਦ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ-ਮੰਨਾ

Ad Position 21
No active advertisement
ਅਜੀਤ ਡੈਸਕ 25-04-2026
ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ 7 ਸੰਸਦ ਮੈਂਬਰਾਂ (ਰਾਜ ਸਭਾ ਮੈਂਬਰ) ਵਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਪਾਰਟੀ ਦੇ ਕੰਮਾਂ 'ਤੇ ਅਸੰਤੁਸ਼ਟੀ ਪ੍ਰਗਟਾਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣਾ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦੇ ਬਰਾਬਰ ਹੈ | ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ 'ਆਪ' ਦੇ ਸੁਪਰੀਮੋ ਕੇਜਰੀਵਾਲ ਨੂੰ ਵੀ ਤੁਰੰਤ ਆਪਣੇ ਅਹੁਦੇ ਤੋਂ ਫਾਰਗ ਹੋ ਜਾਣਾ ਚਾਹੀਦਾ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਤਰਨ ਤਾਰਨ ਦੇ ਭਾਜਪਾ ਦੇ ਇੰਚਾਰਜ ਅਤੇ ਅੰਮਿ੍ਤਸਰ ਦਿਹਾਤੀ ਜ਼ਿਲ੍ਹੇ ਦੇ ਕਾਰਜਕਾਰੀ ਭਾਜਪਾ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਬਹੁਤ ਸਾਰੇ 'ਆਪ' ਆਗੂ, ਵਿਧਾਇਕ, ਮੰਤਰੀ 'ਆਪ' ਨੂੰ ਛੱਡ ਜਾਣਗੇ ਅਤੇ ਭਾਜਪਾ 'ਚ ਸ਼ਾਮਿਲ ਹੋਣਗੇ, ਕਿਉਂਕਿ ਭਾਜਪਾ ਹੀ ਇਕ ਐਸੀ ਪਾਰਟੀ ਹੈ, ਜੋ ਦੇਸ਼ ਦੇ ਲੋਕਾਂ ਦੀ ਸੋਚ 'ਤੇ ਖਰੀ ਉਤਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗਰਮੀ ਦੀ ਸ਼ੁਰੂਆਤ 'ਚ ਹੀ ਪਾਵਰਕਾਮ ਦੀ ਹੋਈ ਬੱਸ ਘੰਟਿਆਂਬੱਧੀ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਹਾਲੋ-ਬੇ... ਅਗਲੀ ਖ਼ਬਰ ਪੰਜਾਬ ਵਿਚ 'ਆਪ' ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ-ਸਿੱਕੀ
Ad Position 24