26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ 'ਤੇ 6 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 25-04-2026
ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਜਾਅਲੀ ਦਸਤਾਵੇਜ ਤਿਆਰ ਕਰਵਾ ਕੇ ਧੋਖੇ ਨਾਲ ਇਕ ਔਰਤ ਦੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਕੁਲਵਿੰਦਰ ਕੌਰ ਪਤਨੀ ਕਰਤਾਰ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਦਲਜੋਧ ਸਿੰਘ ਪੁੱਤਰ ਜਰਨੈਲ ਸਿੰਘ, ਰਣਜੀਤ ਸਿੰਘ ਪੁੱਤਰ ਜਰਨੈਲ ਸਿੰਘ, ਨਵਜੋਤ ਕੌਰ ਪਤਨੀ ਦਲਜੋਧ ਸਿੰਘ, ਰਮਨਦੀਪ ਕੌਰ ਪਤਨੀ ਰਣਜੀਤ ਸਿੰਘ, ਗੁਰਸਾਹਿਬ ਸਿੰਘ ਪੁੱਤਰ ਕੇਵਲ ਸਿੰਘ, ਕੁਲਵੰਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੇ ਫਰਜੀ ਦਸਤਾਵੇਜ ਤਿਆਰ ਕਰਕੇ ਧੋਖੇ ਨਾਲ ਉਸ ਦੀ ਜਮੀਨ ਦੀ ਰਜਿਸਟਰੀ ਕਰਵਾ ਕੇ ਧੋਖਾਧੜੀ ਕੀਤੀ ਹੈ | ਐੱਸ.ਐੱਸ.ਪੀ ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ.(ਪੀ.ਬੀ.ਆਈ.) ਤਰਨ ਤਾਰਨ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ | ਜਿਸ 'ਤੇ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ.ਕਰਮ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੜਕੇ ਨਾਲ ਕੁੱਟਮਾਰ ਕਰਨ ਅਤੇ ਹਵਾਈ ਫਾਇਰ ਕਰਨ 'ਤੇ 14 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੋਸ਼ਣ ਪੰਦਰਵਾੜੇ ਤਹਿਤ ਜ਼ਿਲ੍ਹਾ ਤਰਨ ਤਾਰਨ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/>
Ad Position 24