ਮੀਆਂਵਿੰਡ, 24 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਮਾਤਾ ਪ੍ਰਕਾਸ਼ ਕੌਰ ਮੀਆਂਵਿੰਡ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਮੌਤ ਅਫਸੋਸ ਕਰਨ ਮਨਿੰਦਰ ਸਿੰਘ ਬਿੱਟੂ ਔਲਖ ਅਤੇ ਦਵਿੰਦਰ ਸਿੰਘ ਲਾਲੀ ਢਾਲਾ ਪਿੰਡ ਮੀਆਂਵਿੰਡ ਪਹੁੰਚੇ, ਜਿੱਥੇ ਉਨ੍ਹਾਂ ਮਾਤਾ ਦੇ ਪੁੱਤਰਾਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਅਤੇ ਐਕਸਾਈਜ਼ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਬਿੱਟੂ ਔਲਖ ਨੇ ਕਿਹਾ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਅਸਹਿ ਹੈ, ਪਰ ਪ੍ਰਮਾਤਮਾ ਦੇ ਹੁਕਮ ਨੂੰ ਮੰਨਣਾ ਹੀ ਪੈਂਦਾ ਹੈ | ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਮਾਤਾ ਜੀ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਸਾਡੇ ਲਈ ਬਹੁਤ ਵੱਡਾ ਘਾਟਾ ਹੈ, ਕਿਉਂਕਿ ਸਾਡੀ ਗੈਰ ਹਾਜ਼ਰੀ ਵਿਚ ਮਾਤਾ ਜੀ ਘਰ ਆਏ ਹਰੇਕ ਵਿਅਕਤੀ ਦੀ ਗੱਲ ਸੁਣਦੇ ਸਨ |