26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜਥੇ. ਨਾਗੋਕੇ ਵਲੋਂ 3 ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 25-04-2026
ਖਡੂਰ ਸਾਹਿਬ, 24 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਪਿੰਡ ਨਾਗੋਕੇ ਵਿਖੇ ਤਿੰਨ ਦਿਨ ਚੱਲਣ ਵਾਲੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਜਥੇ. ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕੀਤਾ | ਇਸ ਮੌਕੇ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਖੇਡਾਂ ਦੀ ਸ਼ੁਰੂਆਤ ਹੋਈ | ਇਸ ਮੌਕੇ ਜਥੇ. ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਨੌਜਵਾਨਾਂ ਦੀ ਸਿਹਤ ਸੰਭਾਲ ਅਤੇ ਤਰੱਕੀ ਲਈ ਖੇਡਾਂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਤਿੰਨ ਦਿਨ ਚੱਲਣ ਵਾਲੇ ਕਿ੍ਕਟ ਟੂਰਨਾਮੈਂਟ ਵਿਚ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣ ਅਤੇ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿਣ | ਇਸ ਮੌਕੇ ਤਰਲੋਕ ਸਿੰਘ ਨਾਗੋਕੇ, ਜਥੇਦਾਰ ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ, ਰਾਣਾ ਸਿੰਘ, ਸਿਮਰ ਸਿੰਘ, ਦਲਬੀਰ ਸਿੰਘ ਸੰਮਤੀ ਮੈਂਬਰ, ਮਨਦੀਪ ਸਿੰਘ, ਨਰਿੰਦਰ ਸਿੰਘ, ਲੱਡੂ ਸਿੰਘ, ਸੰਨੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਨੇ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਬਿੱਟੂ ਔਲਖ ਤੇ ਲਾਲੀ ਢਾਲਾ ਵਲੋਂ ਮੰਨਾ ਨਾਲ ਅਫਸੋਸ ਪ੍ਰਗਟ <br/>
Ad Position 24