26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਤੇਜਿੰਦਰ ਸਿੰਘ ਢਿੱਲੋਂ ਦਾ ਸੁਪਰਡੈਂਟ ਵਜੋਂ ਅਹੁਦਾ ਸੰਭਾਲਣ 'ਤੇ ਸਟਾਫ ਵਲੋਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 25-04-2026
ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਤੇਜਿੰਦਰ ਸਿੰਘ ਢਿੱਲੋਂ ਵਲੋਂ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਸੁਪਰਡੈਂਟ ਦੇ ਅਹੁਦੇ ਦੀ ਜਿੰਮੇਵਾਰੀ ਸੰਭਾਲੀ ਗਈ | ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਭਰਵਾਂ ਅਤੇ ਗਰਮਜੋਸ਼ੀ ਭਰਿਆ ਸਵਾਗਤ ਕੀਤਾ ਗਿਆ | ਸਹਿਕਰਮੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਨਵੀਂ ਜਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ | ਇਸ ਦੌਰਾਨ ਤੇਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਲਗਨ ਨਾਲ ਨਿਭਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਵਿਰਸਾ ਸਿੰਘ ਪੰਨੂੰ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਭੁਪਿੰਦਰ ਸਿੰਘ ਹੈਲਥ ਸੁਪਰਵਾਈਜਰ, ਅਮਰਜੀਤ ਸਿੰਘ ਢੋਟੀਆਂ, ਰਜਵੰਤ ਸਿੰਘ ਬਾਗੜੀਆਂ, ਨਵਤੇਜ ਸਿੰਘ ਸੀਨੀਅਰ ਸਹਾਇਕ, ਹਰਜੀਤ ਸਿੰਘ ਪਹੂਵਿੰਡ, ਗੁਰਿੰਦਰ ਸਿੰਘ ਕਸੇਲ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਭੋਜੀਆਂ, ਗੁਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਪਰਦੀਪ ਸਿੰਘ ਅਤੇ ਸਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਦਿਵਸ ਮਨਾਉਣ ਸੰਬੰਧੀ ਕਿਰਤੀ ਵਰਗ ਦੇ ਆਗੂਆਂ ਦੀ ਮੀਟਿੰਗ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਨੇ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/>
Ad Position 24