26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮਜ਼ਦੂਰ ਦਿਵਸ ਮਨਾਉਣ ਸੰਬੰਧੀ ਕਿਰਤੀ ਵਰਗ ਦੇ ਆਗੂਆਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-04-2026
ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਜ਼ਦੂਰ ਦਿਵਸ ਦੇ ਸਬੰਧ ਵਿਚ ਇਲਾਕੇ ਦੇ ਕਿਰਤੀ ਵਰਗ ਵਿਚ ਜੋਸ਼ ਤੇ ਜਜ਼ਬਾ ਵੇਖਣ ਨੂੰ ਮਿਲ ਰਿਹਾ ਹੈ | ਇਸ ਸੰਬੰਧੀ ਮਜ਼ਦੂਰਾਂ ਦੇ ਆਗੂ ਬਲਵੰਤ ਰਾਏ ਦੀ ਅਗਵਾਈ ਹੇਠ ਪੱਟੀ ਵਿਖੇ ਵੱਖ-ਵੱਖ ਕਿਰਤੀ ਜਥੇਬੰਦੀਆਂ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਜੇ.ਪੀ.ਐੱਮ. ਦੇ ਆਗੂ ਧਰਮ ਸਿੰਘ, ਇੰਪਲਾਈਜ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਅਤੇ ਪੈਨਸ਼ਨਰ ਯੂਨੀਅਨ ਦੇ ਆਗੂ ਜਗਤਾਰ ਸਿੰਘ ਆਸਲ ਨੇ ਦੱਸਿਆ ਕਿ ਗੁਲਾਮੀ ਦੇ ਦੌਰ ਵਿਚ ਮਜ਼ਦੂਰਾਂ 'ਤੇ ਹੋ ਰਹੇ ਜ਼ੁਲਮਾਂ ਦੇ ਖਿਲਾਫ਼ ਕਿਵੇਂ ਮਜ਼ਦੂਰ ਇਕੱਠੇ ਹੋ ਕੇ ਸਿੰਕਾਂਗੋ ਸ਼ਹਿਰ ਵਿਚ 1 ਮਈ 1886 ਨੂੰ ਇਕ ਪੁਰਅਮਨ ਮਾਰਚ ਕੀਤਾ | ਉਨ੍ਹਾਂ ਦੱਸਿਆ ਕਿ ਉਸ ਵੇਲੇ ਦੇ ਜਾਲਿਮ ਹਾਕਮਾਂ ਨੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਮਜ਼ਦੂਰਾਂ ਨੂੰ ਗੋਲੀਆਂ ਨਾਲ ਸ਼ਹੀਦ ਕਰ ਦਿੱਤਾ | ਆਗੂਆਂ ਨੇ ਦੋਸ਼ ਲਗਾਇਆ ਕਿ ਅੱਜ ਦੀਆਂ ਸਰਕਾਰਾਂ ਵੀ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਕਿਰਤ ਕਾਨੂੰਨਾਂ ਵਿਚ ਤਬਦੀਲੀਆਂ ਕਰਕੇ ਮਜ਼ਦੂਰ ਵਰਗ ਦੇ ਹੱਕ ਖੋਹ ਰਹੀਆਂ ਹਨ | ਮੀਟਿੰਗ ਵਿਚ ਹਾਜ਼ਰ ਸਮੂਹ ਮੈਂਬਰਾਂ ਵਲੋਂ ਇਤਫ਼ਾਕ ਰਾਏ ਨਾਲ ਫ਼ੈਸਲਾ ਕੀਤਾ ਗਿਆ ਕਿ 1 ਮਈ ਨੂੰ ਪੱਟੀ ਦੀ ਦਾਣਾ ਮੰਡੀ ਚੂਸਲੇਵੜ੍ਹ ਮੋੜ ਅਤੇ ਨਗਰ ਕੌਂਸਲ ਕਮੇਟੀ ਦਫ਼ਤਰ ਵਿਖੇ ਮਜ਼ਦੂਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ, ਅੰਗਹੀਣ ਯੂਨੀਅਨ ਦੇ ਆਗੂ ਧਰਮਪਾਲ, ਮਿਡ-ਡੇ ਮੀਲ ਯੂਨੀਅਨ ਦੀ ਆਗੂ ਰਣਜੀਤ ਕੌਰ, ਮਨਰੇਗਾ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਬੱਠੇਭੈਣੀ ਸਮੇਤ ਹੋਰ ਕਈ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ ਅਤੇ ਮਜ਼ਦੂਰ ਏਕਤਾ 'ਤੇ ਜ਼ੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇਂਦਰਾਂ 'ਤੇ ਉਪਲਬੱਧ ਅਗਲੀ ਖ਼ਬਰ ਤੇਜਿੰਦਰ ਸਿੰਘ ਢਿੱਲੋਂ ਦਾ ਸੁਪਰਡੈਂਟ ਵਜੋਂ ਅਹੁਦਾ ਸੰਭਾਲਣ 'ਤੇ ਸਟਾਫ ਵਲੋਂ ਸਵਾਗਤ <br/>
Ad Position 24