26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇਂਦਰਾਂ 'ਤੇ ਉਪਲਬੱਧ

Ad Position 21
No active advertisement
ਅਜੀਤ ਡੈਸਕ 25-04-2026
ਤਰਨ ਤਾਰਨ, 24 ਅਪ੍ਰੈਲ (ਇਕਬਾਲ ਸਿੰਘ ਸੋਢੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤਰਨ ਤਾਰਨ ਵਿਚ ਸਥਾਪਿਤ ਕੇਂਦਰਾਂ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਬੀਜ ਫਾਰਮ ਉਸਮਾਂ ਵਿਖੇ ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਉਪਲਬੱਧ ਹਨ | ਇਨ੍ਹਾਂ ਕੇਂਦਰਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀਆਂ ਕਿਸਮਾਂ ਪੀ.ਆਰ 133, ਪੀ.ਆਰ 132, ਪੀ.ਆਰ 131, ਪੀ.ਆਰ 128, ਪੀ.ਆਰ 126, ਪੀ.ਆਰ 121 ਅਤੇ ਬਾਸਮਤੀ 1718 ਦਾ ਬੀਜ ਇਨ੍ਹਾਂ ਕੇਂਦਰਾਂ ਤੋਂ ਮਿਲਦਾ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀ ਨਵੀਂ ਕਿਸਮ ਪੀ.ਆਰ 133 ਇਸ ਸਾਲ ਵਿਕਸਿਤ ਕੀਤੀ ਹੈ, ਜੋ ਪਨੀਰੀ ਲਾਉਣ ਤੋਂ ਬਾਅਦ ਪੱਕਣ ਲਈ 111 ਦਿਨ ਦਾ ਸਮਾਂ ਲੈਂਦੀ ਹੈ | ਇਸਦੇ ਬੂਟੇ ਦਾ ਕੱਦ 109 ਸੈਂਟੀਮੀਟਰ ਅਤੇ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ | ਉਨ੍ਹਾਂ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੀ.ਏ.ਯੂ ਲੁਧਿਆਣਾ ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਉਪਰੋਕਤ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਿੱਖ ਤਾਲਮੇਲ ਐਕਸ਼ਨ ਕਮੇਟੀ ਨੇ ਸਿੱਖ ਬਜ਼ੁਰਗ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਕੌਂਸਲਰ ਤੇ ਉਸ ਦੇ ਭਰਾ ਨ... ਅਗਲੀ ਖ਼ਬਰ ਮਜ਼ਦੂਰ ਦਿਵਸ ਮਨਾਉਣ ਸੰਬੰਧੀ ਕਿਰਤੀ ਵਰਗ ਦੇ ਆਗੂਆਂ ਦੀ ਮੀਟਿੰਗ <br/>
Ad Position 24