25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਭਾਈ ਅੰਮਿ੍ਤਪਾਲ ਸਿੰਘ ਜਲਦੀ ਹੀ ਜੇਲ੍ਹ ਤੋਂ ਬਾਹਰ ਆਉਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਨਗੇ-ਨਾਰਲੀ

Ad Position 21
No active advertisement
ਅਜੀਤ ਡੈਸਕ 25-04-2026

ਭਿੱਖੀਵਿੰਡ, 24 ਅਪ੍ਰੈਲ (ਬੌਬੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਜਿਸ ਤਰ੍ਹਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਰਹਿੰਦਿਆਂ ਪਾਰਟੀ ਛੱਡ ਗਏ ਹਨ, ਇਸ ਤੋਂ ਇਹ ਗੱਲ ਸਾਫ਼ ਹੈ ਕਿ ਪਿਛਲੇ ਸਮੇਂ ਦੌਰਾਨ ਜੋ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ ਰਹੀਆਂ ਹਨ ਉਸ ਤੋਂ ਅੰਦਰ ਖਾਤੇ ਪਾਰਟੀ ਦੇ ਆਗੂ ਵੀ ਪੂਰੀ ਤਰ੍ਹਾਂ ਨਾਰਾਜ਼ ਹਨ | ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖੇਮਕਰਨ ਦੇ ਆਗੂ ਅਮਨਦੀਪ ਸਿੰਘ ਨਾਰਲੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਰੱਖਿਆ ਗਿਆ ਹੈ, ਜੋ ਸਰਾਸਰ ਬੇਇਨਸਾਫੀ ਹੈ | ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦ ਭਾਈ ਅੰਮਿ੍ਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਉਣਗੇ ਅਤੇ ਆਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਾਈ ਅੰਮਿ੍ਤਪਾਲ ਸਿੰਘ ਹੋਣਗੇ ਅਤੇ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਚੱਲੇਗਾ |

Ad Position 22
No active advertisement
ਪਿਛਲੀ ਖ਼ਬਰ ਝੋਨੇ ਤੋਂ ਮੱਕੀ ਵੱਲ ਕਦਮ, ਪਾਣੀ ਦੀ ਬੱਚਤ ਦਾ ਸਹੀ ਹੱਲ-ਡਾ. ਤੇਜਬੀਰ ਸਿੰਘ ਭੰਗੂ ਅਗਲੀ ਖ਼ਬਰ ਔਰਤ ਨਾਲ ਅਸ਼ਲੀਲ ਹਰਕਤਾਂ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਕੇਸ ਦਰਜ
Ad Position 24