25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਝੋਨੇ ਤੋਂ ਮੱਕੀ ਵੱਲ ਕਦਮ, ਪਾਣੀ ਦੀ ਬੱਚਤ ਦਾ ਸਹੀ ਹੱਲ-ਡਾ. ਤੇਜਬੀਰ ਸਿੰਘ ਭੰਗੂ

Ad Position 21
No active advertisement
ਅਜੀਤ ਡੈਸਕ 25-04-2026
ਖਡੂਰ ਸਾਹਿਬ, 24 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਅਤੇ ਉੱਤਰੀ ਭਾਰਤ ਦੇ ਕਿਸਾਨਾਂ ਲਈ ਸਾਉਣੀ ਦੀਆਂ ਫ਼ਸਲਾਂ ਵਿਚ ਮੱਕੀ ਇਕ ਮਹੱਤਵਪੂਰਨ ਵਿਕਲਪ ਵਜੋਂ ਉਭਰ ਰਹੀ ਹੈ | ਝੋਨੇ ਦੀ ਵੱਧ ਰਹੀ ਲਾਗਤ ਅਤੇ ਪਾਣੀ ਦੀ ਘਾਟ ਨੂੰ ਦੇਖਦਿਆਂ ਖੇਤੀਬਾੜੀ ਵਿਭਾਗ ਵਲੋਂ ਮੱਕੀ ਦੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਮੱਕੀ ਨਾ ਸਿਰਫ ਘੱਟ ਪਾਣੀ ਨਾਲ ਤਿਆਰ ਹੋ ਜਾਂਦੀ ਹੈ, ਸਗੋਂ ਇਹ ਮਿੱਟੀ ਦੀ ਸਿਹਤ ਨੂੰ ਵੀ ਬਿਹਤਰ ਬਣਾਉਂਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਦੀ ਹੈ | ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ. ਯਾਦਵਿੰਦਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਅਭਿਆਨ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਟੀਮ ਵਲੋਂ ਬਲਾਕ ਖਡੂਰ ਸਾਹਿਬ ਦੇ ਸਾਰੇ ਪਿੰਡਾਂ ਵਿਚ ਚਲਾਇਆ ਜਾ ਰਿਹਾ ਹੈ | ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਘਰ-ਘਰ ਜਾ ਕੇ ਸਾਉਣੀ ਦੀ ਮੱਕੀ ਸੰਬੰਧੀ ਪ੍ਰਚਾਰ ਕੀਤਾ ਅਤੇ ਕਿਸਾਨਾਂ ਨੂੰ ਮੱਕੀ ਦੀ ਬਿਜਾਈ ਵਾਸਤੇ ਪ੍ਰੇਰਿਆ | ਉਨ੍ਹਾਂ ਦੱਸਿਆ ਕਿ ਮੱਕੀ ਇਕ ਬਹੁ-ਉਦੇਸ਼ੀ ਫ਼ਸਲ ਹੈ, ਜੋ ਮਨੁੱਖੀ ਖ਼ਪਤ, ਪਸ਼ੂ ਚਾਰੇ ਅਤੇ ਉਦਯੋਗਿਕ ਉਪਯੋਗ ਲਈ ਵਰਤੀ ਜਾਂਦੀ ਹੈ | ਇਹ ਫ਼ਸਲ ਤਕਰੀਬਨ 90-110 ਦਿਨਾਂ ਵਿਚ ਤਿਆਰ ਹੋ ਜਾਂਦੀ ਹੈ ਅਤੇ ਘੱਟ ਪਾਣੀ ਦੀ ਲੋੜ ਹੋਣ ਕਾਰਨ ਝੋਨੇ ਦਾ ਵਧੀਆ ਬਦਲ ਹੈ | ਸਾਉਣੀ ਦੀ ਮੱਕੀ ਲਈ ਸਭ ਤੋਂ ਉਚਿਤ ਸਮਾਂ ਜੂਨ ਦੇ ਪਹਿਲੇ ਹਫ਼ਤੇ ਤੋਂ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਹੈ | ਸਮੇਂ ਸਿਰ ਬਿਜਾਈ ਕਰਨ ਨਾਲ ਪੈਦਾਵਾਰ ਵਿਚ ਵਾਧਾ ਹੁੰਦਾ ਹੈ | ਉਨ੍ਹਾਂ ਨੇ ਦੱਸਿਆ ਕਿ ਘੱਟ ਪਾਣੀ ਦੀ ਲੋੜ, ਘੱਟ ਲਾਗਤ, ਵਧੀਆ ਮੁਨਾਫ਼ਾ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਸੁਧਾਰ, ਝੋਨੇ ਦਾ ਵਧੀਆ ਬਦਲ ਹੋਣਾ ਆਦਿ ਮੱਕੀ ਦੀ ਫ਼ਸਲ ਦੇ ਫਾਇਦੇ ਹਨ | ਇਸ ਸਮੇਂ ਉਨ੍ਹਾਂ ਦੇ ਨਾਲ ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਕਮਲਜੀਤ ਕੌਰ, ਸਹਾਇਕ ਟੈਕਨੋਲੋਜੀ ਮੈਨੇਜ਼ਰ ਗੁਰਮੇਜ ਸਿੰਘ, ਸਤਨਾਮ ਸਿੰਘ, ਗੁਰਕੀਰਤ ਸਿੰਘ, ਰਣਜੋਧ ਸਿੰਘ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ | ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਉਹ ਝੋਨੇ ਦੀ ਬਜਾਇ ਮੱਕੀ ਦੀ ਖੇਤੀ ਵੱਲ ਧਿਆਨ ਦੇਣ ਅਤੇ
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਪਿਸਟਲ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਜਲਦੀ ਹੀ ਜੇਲ੍ਹ ਤੋਂ ਬਾਹਰ ਆਉਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਨਗੇ-ਨਾਰਲੀ
Ad Position 24