ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਪਿਸਟਲ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਮਹਾਂਬੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਸ ਪਾਸੋਂ 43 ਗ੍ਰਾਮ ਹੈਰੋਇਨ ਅਤੇ 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੰਦਾ ਨਾਲਾ ਪੁੱਲ ਨਜ਼ਦੀਕ ਨਾਕਾਬੰਦੀ ਦੌਰਾਨ ਰਾਜੂ ਪੁੱਤਰ ਬਲਕਾਰ ਸਿੰਘ ਵਾਸੀ ਗਲੀ ਮੇਜਰ ਸਿੰਘ ਉਬੋਕੇ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸੁਖਦੇਵ ਸਿੰਘ ਪੁੱਤਰ ਸਾਧਆ ਸਿੰਘ ਵਾਸੀ ਵੇਈਪੂਈ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਟੀ-ਪੁਆਇੰਟ ਪੱਖੋਪੁਰ ਚੋਹਲਾ ਸਾਹਿਬ ਤੋਂ ਹਰਮੇਸ਼ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਗੰਡੀਵਿੰਡ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਤਨਾਮ ਸਿੰਘ ਪੁੱਤਰ ਪ੍ਰਮਜੀਤ ਸਿੰਘ, ਜੋਧਬੀਰ ਸਿੰਘ ਪੁੱਤਰ ਗੱਜਣ ਸਿੰਘ ਵਾਸੀਅਨ ਪੂਹਲਾ ਨੂੰ ਕਾਬੂ ਕਰਕੇ ਉਨ੍ਹਾਂ ਪਾੋਸੰ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ..ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਪਿੰਡ ਰੱਤਾਗੁੱਦਾ ਨਜ਼ਦੀਕ ਨਾਕਾਬੰਦੀ ਦੌਰਾਨ ਦਵਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀਅਨ ਰੱਤਾਗੁਦਾ ਨੂੰ ਕਾਬੂ ਕਰਕੇ ਉਸ ਪਾਸੋਂ 11 ਗ੍ਰਾਮ 87 ਮਿਲੀਗ੍ਰਾਮ ਹੈਰੋਇਨ ਅਤੇ 1100 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸੀ.ਆਈ.ਏ.ਸਟਾਫ ਦੇ ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਾਈਵੇ ਪੁਲ ਸੂਆ ਨੌਸ਼ਹਿਰਾ ਪੰਨੂੰਆਂ ਨਜ਼ਦੀਕ ਨਾਕਾਬੰਦੀ ਦੌਰਾਨ ਬਲਜੀਤ ਸਿੰਘ ਪੁਤੱਰ ਤਰਸੇਮ ਸਿੰਘ ਵਾਸੀ ਵਰਿਆਹ ਰੋਡ ਨੌਸ਼ਹਿਰਾ ਪੰਨੂੰਆਂ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਚ.ਸੀ. ਯੋਗੇਸ਼ ਕੁਮਾਰ ਨੇ ਸੂਚਨਾ ਦੇ ਅਧਾਰ 'ਤੇ ਸਤਨਾਮ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਦੁਬਲੀ ਦੇ ਘਰ ਛਾਪੇਮਾਰੀ ਦੌਰਾਨ 18,750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |