23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੂਬੇ ਦੇ ਲੋਕ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹੈ-ਅਕਾਲੀ ਆਗੂ <br/>

Ad Position 21
No active advertisement
ਅਜੀਤ ਡੈਸਕ 25-04-2026
ਚੱਬਾ, 24 ਅਪ੍ਰੈਲ (ਜੱਸਾ ਅਨਜਾਣ)-ਸੂਬੇ ਦੇ ਹਰ ਵਿਧਾਨ ਸਭਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਦੇ ਠਾਠਾਂ ਮਾਰਦੇ ਇਕੱਠਾਂ ਨੇ ਸਾਬਤ ਕਰ ਦਿੱਤਾ ਕਿ ਸੂਬੇ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਸਰਕਾਰ ਆਉਣ ਦੇ ਸੰਕੇਤ ਹਨ | ਇਹ ਪ੍ਰਗਟਾਵਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਬਖ਼ਸ਼ੀਸ਼ ਸਿੰਘ ਚਾਟੀਵਿੰਡ ਤੇ ਨੌਜਵਾਨ ਆਗੂ ਅਮਨਦੀਪ ਸਿੰਘ ਮੱਲ੍ਹੀ ਨੇ ਸਾਬਕਾ ਸਰਪੰਚ ਚਾਟੀਵਿੰਡ ਦੇ ਗ੍ਰਹਿ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ 'ਆਪ' ਸਰਕਾਰ ਆਉਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਨਵੇਂ ਐਲਾਨ ਕਰ ਰਹੀ ਹੈ ਤੇ ਬਥੇਰੀਆਂ ਕਿੱਕਲੀਆਂ ਪਾ ਰਹੀ ਹੈ ਪਰ ਇਹ ਸਿਰਫ ਐਲਾਨ ਹੀ ਰਹਿ ਜਾਣਗੇ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਦੇ ਲੋਕ ਇਹੋ ਜਿਹੀ ਕਿੱਕਲੀ ਪਵਾਉਣਗੇ ਕਿ ਮੁੜ ਕਿੱਕਲੀ ਦਾ ਨਾਂਅ ਨਹੀਂ ਲਵੇਗਾ | ਉਕਤ ਆਗੂਆਂ ਨੇ ਕਿਹਾ ਕਿ ਲੋਕ 'ਆਪ' ਸਰਕਾਰ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਤੇ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ 2027 ਦੀਆਂ ਚੋਣਾਂ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਤਾਂ ਜੋ

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ 'ਚ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਦੇ ਨੌਜਵਾਨ ਵਿਦਿਆਰਥੀ ਗੁਰਾਂਸ਼ ਨੇ ਸਕੂਲ ਦਾ ਵਧਾਇਆ ਮਾਣ <br/>
Ad Position 24