ਫੂਡ ਸੇਫਟੀ ਟੀਮ ਵਲੋਂ ਡੇਅਰੀਆਂ ਅਤੇ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ <br/>
ਫੂਡ ਆਊਟਲੈਟਾਂ ਦੀ ਚੈਕਿੰਗ ਕਰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ | ਤਸਵੀਰ:ਲਵਲੀ
<br/>
25-04-2026
ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਵੱਡੀ ਪੱਧਰ ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਇਸੇ ਤਹਿਤ ਫੂਡ ਸੇਫਟੀ ਟੀਮ ਵਲੋਂ ਤਰਨ ਤਾਰਨ ਦੇ ਸਥਾਨਿਕ ਅਤੇ ਸਰਹੱਦੀ ਖੇਤਰਾਂ ਦਰਾਜਕੇ, ਪਹਿਲਵਾਂਕੇ, ਚੇਲਾ ਅਤੇ ਦਿਆਲਪੁਰ ਵਿਚ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਖਰੜ ਲੈਬ ਵਿਚ ਭੇਜਣ ਲਈ ਦੁੱਧ, ਲੱਡੂ, ਚਿਕਨ ਅਤੇ ਪਨੀਰ ਦੇ 6 ਨਮੂਨੇ ਇਕੱਤਰ ਕੀਤੇ ਗਏ | ਇਸੇ ਤਰ੍ਹਾਂ ਟੀਮ ਨੇ ਜਾਗਰੂਕਤਾ ਮੁਹਿੰਮ ਜਾਰੀ ਰੱਖੀ | ਇਸ ਦੌਰਾਨ ਸਾਰੇ ਐੱਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ | ਇਸ ਤੋਂ ਇਲਾਵਾ ਟੀਮ ਨੇ ਦਿਆਲਪੁਰ ਵਿਚ ਜਾਗਰੂਕਤਾ ਅਤੇ ਸਿਖਲਾਈ ਦਿੱਤੀ ਅਤੇ ਲੋਕਾਂ ਨੂੰ ਬਾਜਰੇ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ | ਸਾਰੇ ਐੱਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਰਕਰਾਰ ਰੱਖਣ ਦੀ ਹਦਾਇਤ ਦਿੱਤੀ ਗਈ |