ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਜਿਥੇ ਹਰੇਕ ਵਰਗ ਦੇ ਲੋਕਾਂ ਨੂੰ ਆਪਣੀ ਪਾਰਟੀ ਵਿਚ ਨੁਮਾਇੰਦਗੀ ਦਿੱਤੀ ਹੈ, ਉਥੇ ਖਾਸ ਕਰਕੇ ਮਹਿਲਾਵਾਂ ਨੂੰ ਬਰਾਬਰ ਦਾ ਮਾਣ ਸਨਮਾਨ ਬਖਸ਼ਿਆ ਹੈ, ਜਿਸ ਦੀ ਤਾਜਾ ਮਿਸਾਲ ਬੀਬੀ ਰਮਨਦੀਪ ਕੌਰ ਖਹਿਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕਰਨ ਤੋਂ ਮਿਲਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਹਰਭਜਨ ਸਿੰਘ ਸਰਹਾਲੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਧਰਮ ਪਤਨੀ ਬੀਬੀ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦੀ ਕਮਾਡ ਸੌਪਣੀ ਬਹੁਤ ਵੱਡੀ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਜੋ ਕਿ ਮਹਿਲਾਵਾਂ ਲਈ ਬਹੁਤ ਵੱਡਾ ਮਾਣ ਸਨਮਾਨ ਹੈ ਅਤੇ ਇਲਾਕੇ ਦੇ ਲੋਕ ਵੀ ਇਸ ਨਿਯੁਕਤੀ 'ਤੇ ਖੁਸ਼ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਅੱਜ ਪਾਰਟੀ ਵਿਚ ਨੌਜਵਾਨਾਂ, ਮਹਿਲਾਵਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ, ਜਿਸ ਨਾਲ ਅਕਾਲੀ ਦਲ ਦੀ ਨੀਂਹ ਹੋਰ ਮਜਬੂਤ ਹੋਵੇਗੀ |