ਤਰਨ ਤਾਰਨ, 24 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਪੁਲਿਸ ਨੇ ਇਕ ਔਰਤ ਨਾਲ ਬਦਸਲੂਕੀ ਕਰਨ, ਉਸ ਦੇ ਕੱਪੜੇ ਪਾੜਨ, ਉਸ ਨੂੰ ਜਾਤੀਸੂਚਕ ਸ਼ਬਦ ਕਹਿਣ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖਏ ਕੁਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਵੋੇਈਪੂਈ ਨੇ ਸ਼ਿਕਾਇਤ ਦਰਜ ਕਰਵਾਈ ਕਿ 22 ਅਪ੍ਰੈਲ ਨੂੰ ਉਹ ਆਪਣੇ ਲੜਕੇ ਨੂੰ ਸਕੂਲ ਤੋਂ ਲੈਣ ਜਾ ਰਹੀ ਸੀ ਤਾਂ ਰਸਤੇ ਵਿਚ 2 ਅਣਪਛਾਤੇ ਵਿਅਕਤੀਆਂ ਵਲੋਂ ਬਲਰਾਮ ਸਿੰਘ ਪੁੱਤਰ ਮਹੇਸ਼ ਸਿੰਘ ਵਾਸੀ ਵੇਈਪੂੲੀਂ ਨੂੰ ਫੋਨ ਕਰਦਿਆਂ ਸੁਣਿਆ ਅਤੇ ਜਿਨ੍ਹਾਂ ਬਲਰਾਮ ਸਿੰਘ ਨੂੰ ਕਿਹਾ ਕਿ ਆ ਗਈ ਹੈ, ਜਦੋਂ ਉਹ ਧੋਥਾ ਅੱਗੇ ਗਈ ਤਾਂ ਬਲਰਾਮ ਸਿੰਘ ਨੇ ਉਸ ਨਾਲ ਬਦਸਲੂਕੀ ਕੀਤੀ, ਉਸ ਦੇ ਕੱਪੜੇ ਪਾੜੇ, ਉਸ ਨੂੰ ਜਾਤੀ ਸੂਚਕ ਸ਼ਬਦ ਬੋਲਣ ਅਤੇ ਉਸ ਨੂੰ ਧਮਕੀਆਂ ਦਿੱਤੀਆਂ | ਜਾਂਚ ਅਧਿਕਾਰੀ ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |