20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਸ਼ਲਾਘਾਯੋਗ ਫੈਸਲਾ-ਸੁਰਜੀਤ ਸਿੰਘ ਭੁੱਚਰ <br/>

Ad Position 21
No active advertisement
ਅਜੀਤ ਡੈਸਕ 26-04-2026
ਖਾਲੜਾ, 25 ਅਪ੍ਰੈਲ (ਜੱਜਪਾਲ ਸਿੰਘ ਜੱਜ)-ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨ ਵਾਲੇ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਵਜੋਂ ਐਲਾਨ ਕੀਤਾ ਗਿਆ ਹੈ, ਜੋ ਕਿ ਬਹੁਤ ਵਧੀਆ ਫੈਸਲਾ ਹੈ | ਬਾਕੀ ਪੰਥਕ ਧਿਰਾਂ ਨੂੰ ਵੀ ਇਸ ਫੈਸਲੇ ਦੀ ਹਮਾਇਤ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬ ਨੂੰ ਅੱਜ ਪੇਸ਼ ਗੰਭੀਰ ਹਾਲਾਤ 'ਚੋਂ ਬਾਹਰ ਕੱਢਿਆ ਜਾ ਸਕੇ ਕਿਉਂਕਿ ਇਸ ਤੋਂ ਪਹਿਲਾਂ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਪੰਜਾਬ ਦੇ ਲੋਕਾਂ ਨੇ ਦੇਖ ਲਈਆਂ ਹਨ | ਨਾ ਨਸ਼ਾ ਖਤਮ ਹੋਇਆ, ਨਾ ਬੇਰੁਜ਼ਗਾਰੀ ਖਤਮ ਹੋਈ, ਨਾ ਪੰਜਾਬ ਦਾ ਕਰਜ਼ਾ ਲੱਥਾ, ਨਾ ਅਮਨ ਕਾਨੂੰਨ ਦੇ ਹਾਲਾਤ ਠੀਕ ਹੋਏ | ਇਹ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ, ਆਜ਼ਾਦੀ ਘੁਲਾਟੀਏ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਨੂੰ ਲਗਾਤਾਰ ਤਿੰਨ ਸਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਰੱਖਿਆ ਗਿਆ, ਪਰ ਹੁਣ ਐੱਨ.ਐੱਸ.ਏ. ਹਟਾਉਣ ਦੇ ਬਾਵਜੂਦ ਅਤੇ ਉਸ ਖਿਲਾਫ਼ ਪੰਜਾਬ ਵਿੱਚ ਕੇਸ ਹੋਣ ਦੇ ਬਾਵਜੂਦ ਆਸਾਮ ਦੀ ਜੇਲ੍ਹ ਵਿਚ ਬੰਦ ਰੱਖਣਾ ਹਲਕਾ ਖਡੂਰ ਸਾਹਿਬ ਦੇ ਲੱਖਾਂ ਵੋਟਰਾਂ ਨਾਲ ਧੱਕਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਦਰਪੇਸ਼ ਗੰਭੀਰ ਹਾਲਾਤ ਵਿਚੋਂ ਬਾਹਰ ਕੱਢਣ ਲਈ ਇਕ ਪੰਥਕ ਸਰਕਾਰ ਦੀ ਲੋੜ ਹੈ, ਜੋ ਸਮੂਹ ਪੰਜਾਬੀ ਭਾਈਚਾਰੇ ਨੂੰ ਨਾਲ ਲੈ ਕੇ ਪੰਜਾਬ ਨੂੰ ਸੁਨਿਹਰੀ ਦੌਰ ਵਿੱਚ ਲੈ ਜਾਵੇ | ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦੀਆਂ ਸਮੂਹ ਪੰਥਕ ਧਿਰਾਂ ਇਕੱਠੀਆਂ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਹਿਮਾਇਤ ਦੇਣ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 5 ਵਿਖੇ ਮਾਤਾ ਰਾਣੀ ਦੇ ਜਾਗਰਣ ਮੌਕੇ ਕੌਂਸਲਰ ਪਰਮਿੰਦਰ ਕੌਰ ਨੇ ਭਰੀ ਹਾਜ਼ਰੀ <br/> ਅਗਲੀ ਖ਼ਬਰ ਅੱਤ ਦੀ ਪੈ ਰਹੀ ਲੂ ਤੋਂ ਬੱਚਿਆਂ ਨੂੰ ਬਚਾਓ-ਡਾ. ਸੁਪਿ੍ਯਾ <br/>
Ad Position 24