20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ 11 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/>

Ad Position 21
No active advertisement
ਅਜੀਤ ਡੈਸਕ 26-04-2026
ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਇਲਾਕਿਆਂ 'ਚੋਂ ਨਾਕਾਬੰਦੀ ਦੌਰਾਨ ਹੈਰੋਇਨ, ਪਿਸਟਲ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਿਨ੍ਹਾਂ ਪਾਸੋਂ 2 ਪਿਸਤੌਲ ਸਮੇਤ 3 ਮੈਗਜੀਨ ਅਤੇ 2 ਰੌਂਦ ਜਿੰਦਾ,1 6 ਗ੍ਰਾਮ ਹੈਰੋਇਨ, 4100 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸਰਹੱਦ ਤੋਂ ਇਕ ਪਿਸਤੌਲ ਸਮੇਤ ਮੈਗਜੀਨ, 2 ਕਾਰਤੂਸ ਬਰਾਮਦ ਕੀਤੀ ਹਨ | ਇਸਦੇ ਨਾਲ ਹੀ ਥਾਣਾ ਸਰਾਏ ਅਮਾਨਤ ਖਾਂ ਪੁਲਿਸ ਨੇ ਬਲਜਿੰਦਰ ਸਿੰਘ ਪੁੱਤਰ ਸਵਿੰਦਰ ਸਿੰਘ ਨੂੰ ਗਿ੍ਫਤਾਰ ਕਰਕੇ ਉਸ ਪਾਸੋਂਾ 4100 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਰੋਹਿਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਝੰਗੇੜਾ ਰੋਡ ਗਲੀ ਪੀਰਾਂ ਵਾਲੀ ਮਲੇਰਕੋਟਲਾ ਹਾਲ ਵਾਸੀ ਝੁੱਗੀਆਂ ਨੇੜੇ ਰੇਲਵੇ ਸਟੇਸ਼ਨ ਮੁਹੱਲਾ ਗੋਕਲਪੁਰਾ ਤਰਨ ਤਾਰਨ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਸ਼ੋਰਵ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਘਰਿਆਲਾ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 07 ਗ੍ਰਾਮ ਹੈਰੋਇਨ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਪੁਲਿਸ ਨੇ ਬੇਅੰਤ ਸਿੰਘ ਉਰਫ ਬੰਤ ਪੁੱਤਰ ਕੁਲਵਿੰਦਰ ਵਾਸੀ ਚੌਧਰੀਵਾਵ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਪੁਲਿਸ ਨੇ ਸਰਹੱਦ ਤੋਂ ਇਕ ਪਿਸਤੌਲ ਸਮੇਤ ਦੋ ਖਾਲੀ ਮੈਗਜੀਨ ਬਰਾਮਦ ਕੀਤੇ ਹਨ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ, ਅਸਲਾ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਮਹਾਂਰਾਸ਼ਟਰ 'ਚ ਮੁਗਟ (ਨੰਦੇੜ) ਵਿਖੇ 3 ਮੰਜ਼ਿਲਾ ਸਰਾਂ ਦੀ ਇਮਾਰਤ ਉਸਾਰੀ ਆਰ... ਅਗਲੀ ਖ਼ਬਰ ਵਾਰਡ ਨੰਬਰ 5 ਵਿਖੇ ਮਾਤਾ ਰਾਣੀ ਦੇ ਜਾਗਰਣ ਮੌਕੇ ਕੌਂਸਲਰ ਪਰਮਿੰਦਰ ਕੌਰ ਨੇ ਭਰੀ ਹਾਜ਼ਰੀ <br/>
Ad Position 24