20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਡੇਰਾ ਸਾਹਿਬ 'ਚ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 26-04-2026
ਚੋਹਲਾ ਸਾਹਿਬ, 25 ਅਪ੍ਰੈਲ (ਬਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ 'ਚ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਅਤੇ ਜਬਰੀ ਹੋ ਰਹੀ ਉਸਾਰੀ ਦਾ ਵਿਰੋਧ ਕਰਨ ਲਈ ਜੋ ਇਸੇ ਕੜੀ ਵਿਚ ਕਿਸਾਨਾਂ ਵਲੋਂ ਇਕ ਵੱਡੀ ਇਕੱਤਰਤਾ ਗੁਰਦੁਆਰਾ ਡੇਰਾ ਸਾਹਿਬ ਵਿਖੇ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਤਰਸੇਮ ਸਿੰਘ ਲੁਹਾਰ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ ਨੇ ਕੀਤੀ | ਇਸ ਮੌਕੇ ਸਤਪਾਲ ਸਿੰਘ ਨੱਥੋਕੇ ਜ਼ਿਲ੍ਹਾ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ, ਮਨਜੀਤ ਸਿੰਘ ਬੱਗੂ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਬਲਜੀਤ ਸਿੰਘ ਫਤਿਆਬਾਦ ਕੁਲ ਹਿੰਦ ਕਿਸਾਨ ਸਭਾ, ਮੇਹਰ ਸਿੰਘ ਸਖੀਰਾ ਬੀਕੇਯੂ ਉਗਰਾਹਾਂ, ਗੁਰਬਚਨ ਸਿੰਘ ਘੜਕਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪੰਨੂੰ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਜਬਰੀ ਮਿਲ ਦੀ ਮਾਲਕੀ ਬਦਲਣ ਦੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਪਿੰਡ ਵਾਸੀਆਂ ਹੀਰਾ ਸਿੰਘ ਪੰਨੂ, ਲਖਵੀਰ ਸਿੰਘ, ਗੁਰਮੁੱਖ ਸਿੰਘ, ਬਲਦੇਵ ਸਿੰਘ, ਗੱਜਣ ਸਿੰਘ, ਮਲਕੀਤ ਸਿੰਘ ਫੌਜੀ, ਜਸਬੀਰ ਸਿੰਘ ਭੱਠਲ ਸਰਪੰਚ, ਗੁਰਮੀਤ ਸਿੰਘ, ਰਸ਼ਪਾਲ ਸਿੰਘ, ਸਰਮੱੁਖ ਸਿੰਘ, ਹਰਭਜਨ ਸਿੰਘ ਫੌਜੀ, ਅਜੀਤ ਸਿੰਘ ਪੰਨੂ, ਕੰਵਰ ਡੇਰਾ ਸਾਹਿਬ, ਛਿੰਦਾ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ ਢੋਟਾ, ਹਰਦੇਵ ਸਿੰਘ ਨਾਗੋਕੇ, ਕੁਲਵਿੰਦਰ ਸਿੰਘ, ਜਗਵੀਰ ਸਿੰਘ, ਕਾਰਜ ਸਿੰਘ ਜੌਹਲ ਢਾਏ ਵਾਲਾ ਆਦਿ ਕਿਸਾਨਾਂ ਵਲੋੋਂ ਅੱਜ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਪੰਜਾਬ ਸਰਕਾਰ ਵਲੋਂ ਧੱਕੇ ਨਾਲ ਸ਼ੂਗਰ ਮਿੱਲ ਸ਼ੇਰੋ ਦੀ ਮਾਲਕੀ ਬਦਲਣ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਮਸਲੇ 'ਤੇ ਸਰਕਾਰ ਨੇ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ-ਵਿਰਕ ਅਗਲੀ ਖ਼ਬਰ ਪੁਲਿਸ ਵਲੋਂ 3 ਨਸ਼ਾ ਤਸਕਰਾਂ ਦੀ 64 ਲੱਖ 39 ਹਜ਼ਾਰ 898 ਰੁਪਏ ਦੀ ਜਾਇਦਾਦ ਫਰੀਜ਼
Ad Position 24