20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

102 ਗ੍ਰਾਮ ਅਫੀਮ ਅਤੇ 18000 ਰੁਪਏ ਡਰੱਗ ਮਨੀ ਸਮੇਤ 2 ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 26-04-2026
ਅਜਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਅਫੀਮ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਥਾਣਾ ਅਜਨਾਲਾ ਦੇ ਐਸ.ਐਚ.ਓ ਸਬ ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਮਹਿਲਾ ਸਬ ਇੰਸਪੈਕਟਰ ਹਰਮਨ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦੋਂ ਗਸ਼ਤ ਦੇ ਸਬੰਧ ਵਿੱਚ ਜਗਦੇਵ ਖੁਰਦ ਰੋਡ ਤੋਂ ਮੋੜ ਪਿੰਡ ਲੱਖੂਵਾਲ ਨੂੰ ਮੁੜੀ ਤਾਂ ਪਿੰਡ ਲੱਖੂਵਾਲ ਸਾਈਡ ਤੋਂ ਇੱਕ ਵਰਨਾ ਕਾਰ ਆਉਂਦੀ ਵਿਖਾਈ ਦਿੱਤੀ, ਜਿਸ ਦੇ ਡਰਾਈਵਰ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਯਕਦਮ ਆਪਣੀ ਗੱਡੀ ਰੋਕ ਕੇ ਗੱਡੀ ਦੀਆਂ ਬਾਰੀਆਂ ਖੋਲ੍ਹ ਕੇ ਆਪਣੇ ਸਾਥੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 102 ਗ੍ਰਾਮ ਅਫੀਮ ਅਤੇ 18 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ | ਐਸ.ਐਚ.ਓ ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਅਫੀਮ ਅਤੇ ਡਰੱਗ ਮਨੀ ਸਮੇਤ ਕਾਬੂ ਨੌਜਵਾਨਾਂ ਦੀ ਪਹਿਚਾਨ ਜੋਬਨ ਮਸੀਹ ਪੁੱਤਰ ਸ਼ੀਦਾ ਮਸੀਹ ਵਾਸੀ ਪੱਤੀ ਚੰਡੀਗੜ੍ਹ ਪਿੰਡ ਕਾਲਾ ਅਫਗਾਨਾ ਅਤੇ ਇਸਮਾਇਲ ਪੁੱਤਰ ਸ਼ਿੰਦਾ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਕਾਦੀਆਂ ਵਜੋਂ ਹੋਈ ਜਿਨ੍ਹਾਂ ਖਿਲਾਫ ਥਾਣਾ ਅਜਨਾਲਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੰਡੀਆਂ 'ਚ ਕਣਕ ਦੀ ਚੁਕਾਈ ਦਾ ਹੋਇਆ ਬੁਰਾ ਹਾਲ-ਖੁਲ੍ਹੇ ਅਸਮਾਨ ਹੇਠ ਰੁਲ ਰਿਹਾ ਕਿਸਾਨਾਂ ਦਾ ਸੋਨਾ-ਪ੍ਰਸ਼ਾਸਨ ਤੇ ਸਰਕਾਰ... ਅਗਲੀ ਖ਼ਬਰ ਡਾ. ਅਵਤਾਰ ਸਿੰਘ, ਡਾਇ: ਜਗਦੀਸ਼ ਸਿੰਘ, ਅਨਿਲ ਜੋਸ਼ੀ ਤੇ ਡਾ. ਮਨਮੋਹਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Ad Position 24