ਅੰਮਿ੍ਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਏ ਜਨਰਲ ਇਜਲਾਸ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਭੁਪਿੰਦਰਪਾਲ ਸਿੰਘ ਨੂੰ ਪ੍ਰਧਾਨ, ਰਣਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਬੰਸ ਸਿੰਘ ਮੱਲੀ ਨੂੰ ਮੀਤ ਪ੍ਰਧਾਨ, ਪ੍ਰੋ. ਸੁਖਦੇਵ ਸਿੰਘ ਨੂੰ ਜਨਰਲ ਸਕੱਤਰ ਤੇ ਪਰਮਿੰਦਰ ਸਿੰਘ ਡੰਡੀ ਨੂੰ ਦਫਤਰੀ ਸਕੱਤਰ ਚੁਣਿਆ ਗਿਆ | ਪ੍ਰਾਪਤ ਵੇਰਵਿਆਂ ਅਨੁਸਾਰ ਨਵ ਨਿਯੁਕਤ ਪ੍ਰਧਾਨ ਭੁਪਿੰਦਰਪਾਲ ਸਿੰਘ ਨੇ ਕਾਰਜਕਾਰਨੀ ਕਮੇਟੀ ਮੈਂਬਰਾਂ ਦਾ ਐਲਾਨ ਕੀਤਾ, ਜਿਸ ਵਿਚ ਗੁਰਦਿੱਤ ਸਿੰਘ, ਮੁਖਤਿਆਰ ਸਿੰਘ, ਹਰਿੰਦਰਪਾਲ ਸਿੰਘ, ਪ੍ਰੀਤਮ ਸਿੰਘ ਪੁਰੀ, ਸੁੱਚਾ ਸਿੰਘ, ਸੁਰਿੰਦਰ ਸਿੰਘ ਹਰਿਆਣਾ, ਗੁਰਦੀਪ ਸਿੰਘ, ਲਖਵਿੰਦਰ ਸਿੰਘ ਜੋਧਪੁਰੀ, ਮਿਲਖਾ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਜੀਤ ਸਿੰਘ, ਗੁਰਦਰਸ਼ਨ ਸਿੰਘ ਪਟਿਆਲਾ, ਜਸਪਾਲ ਸਿੰਘ, ਬਿਅੰਤ ਸਿੰਘ ਅਨੰਦਪੁਰ, ਸ਼ੇਰ ਸਿੰਘ ਤੇ ਇੰਦਰਜੀਤ ਸਿੰਘ ਨੂੰ ਚੁਣਿਆ ਗਿਆ | ਸੰਸਥਾ ਦੇ ਅਕਾਊਾਟ ਲਈ ਇੰਦਰਪਾਲ ਸਿੰਘ ਤੇ ਗੋਪਾਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ | ਇਸ ਦੇ ਨਾਲ ਹੀ ਸਾਬਕਾ ਸਕੱਤਰ ਦਲਮੇਘ ਸਿੰਘ, ਰਘਬੀਰ ਸਿੰਘ, ਸਤਬੀਰ ਸਿੰਘ ਧਾਮੀ, ਜੋਗਿੰਦਰ ਸਿੰਘ ਅਦਲੀਵਾਲ ਤੇ ਜਸਵੰਤ ਸਿੰਘ ਦੇ ਨਾਲ ਮੌਜੂਦਾ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ, ਮੌਜੂਦਾ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਸਲਾਹਕਾਰ ਬਣਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਵੀ ਮੌਜੂਦ ਸਨ | ਇਸ ਅਵਸਰ 'ਤੇ ਸ਼੍ਰੋਮਣੀ ਅਤੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਮਹਿਤਾਬ ਸਿੰਘ, ਹਰਭਜਨ ਸਿੰਘ ਰਾੜਾ ਅਤੇ ਅਜੀਤ ਸਿੰਘ ਪੱਲਾ ਆਦਿ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਕੁਲਵੰਤ ਸਿੰਘ, ਡਾ: ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |