20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਅੱਜ

Ad Position 21
No active advertisement
ਅਜੀਤ ਡੈਸਕ 26-04-2026
ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐੱਸਟੀਈਟੀ) 2026 ਦੀ ਪ੍ਰੀਖਿਆ ਭਲਕੇ ਮਿਤੀ 26 ਅਪ੍ਰੈਲ 2026 (ਐਤਵਾਰ) ਨੂੰ ਹੋਣ ਜਾ ਰਹੀ ਹੈ, ਜਿਸ ਲਈ ਅੰਮਿ੍ਤਸਰ 'ਚ ਕੁੱਲ 4 ਪ੍ਰੀਖਿਆ ਕੇਂਦਰ ਬਣਾਏ ਗਏ ਹਨ | ਜ਼ਿਲ੍ਹਾ ਸਿੱਖਿਆ ਅਫਸਰ (ਸ) ਰਾਜੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਰਾਜੇਸ਼ ਖੰਨਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸਸੀਈਆਰਟੀ) ਵਲੋਂ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਲਈ ਸਰਕਾਰੀ ਸਾਰਾਗੜ੍ਹੀ ਮੈਮੋਰੀਅਲ ਸਕੂਲ/ਸਕੂਲ ਆਫ ਐਮੀਨੈਂਸ ਟਾਊਨ ਹਾਲ, ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ, ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲ਼ੜਕੀਆਂ) ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਜਿੱਥੇ ਕ੍ਰਮਵਾਰ 480, 480, 480 ਅਤੇ 200 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ | 2 ਸ਼ਿਫਟਾਂ 'ਚ ਹੋਣ ਵਾਲੀ ਪ੍ਰੀਖਿਆ ਦਾ ਪਹਿਲਾ ਸਮਾਂ ਸਵੇਰੇ 9.30 ਤੋਂ 12.00 ਵਜੇ ਅਤੇ ਦੂਜਾ 2.30 ਤੋਂ 5.00 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪ੍ਰੀਖਿਆ ਕੇਂਦਰ 'ਚ ਜੈਮਰ, ਕੈਮਰਾ ਅਤੇ ਬਾਇਓਮੈਟਰਿਕ ਹੋਵੇਗੀ | ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋ-ਘੱਟ 60-90 ਮਿੰਟ ਪਹਿਲਾਂ ਕੇਂਦਰ 'ਤੇ ਪਹੁੰਚਣਾ ਹੋਵੇਗਾ | ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋ-ਘੱਟ 30 ਮਿੰਟ ਪਹਿਲਾਂ ਗੇਟ ਬੰਦ ਕਰ ਦਿੱਤੇ ਜਾਣਗੇ | ਦੇਰ ਨਾਲ ਆਉਣ ਵਾਲੇ ਕਿਸੇ ਵੀ ਉਮੀਦਵਾਰ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ | ਇਸ ਦੌਰਾਨ ਕੇਂਦਰ 'ਚ ਇਕ ਸੁਪਰਡੈਂਟ ਅਤੇ 2 ਡਿਪਟੀ ਸੁਪਰਡੈਂਟ ਤੈਨਾਤ ਹੋਣਗੇ | ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਵਲੋਂ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਚਿੱਟਾ ਤੇ ਨਸ਼ੀਲੇ ਕੈਪਸੂਲ ਬਰਾਮਦ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ 3 ਕਾਲਜਾਂ ਦੇ ਸਾਂਝੇ ਕਾਨਵੋਕੇਸ਼ਨ ਸਮਾਰੋਹ ਦੌਰਾਨ 480 ਵਿਦਿਆਰ...
Ad Position 24