21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਰਤੀਆ ਨੇ ਵਿਧਾਇਕ ਲਾਲਪੁਰਾ ਕੋਲੋਂ ਮੰਗੀ ਮਦਦ <br/>

Ad Position 21
No active advertisement
ਅਜੀਤ ਡੈਸਕ 26-04-2026
ਤਰਨ ਤਾਰਨ, 25 ਅਪ੍ਰੈਲ (ਇਕਬਾਲ ਸਿੰਘ ਸੋਢੀ)- ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਦਿਵਿਆਂਗ ਨਵਰੀਤ ਸਿੰਘ ਰੱਤੀਆ ਨੇ ਮੁਲਾਕਾਤ ਕਰਕੇ ਸਹਾਇਤਾ ਲਈ ਮੰਗ ਪੱਤਰ ਦਿੱਤਾ | ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਲਿਖ ਕੇ ਮੰਗ ਕੀਤੀ ਕਿ ਨਵਰੀਤ ਸਿੰਘ ਰੱਤੀਆ ਪੁੱਤਰ ਦਵਿੰਦਰ ਸਿੰਘ ਵਾਸੀ ਮੱਲੀਆਂ ਖੁਰਦ ਜੋ ਕਿ 100 ਫੀਸਦੀ ਦਿਵਿਆਂਗ ਹੈ ਅਤੇ ਚੱਲਣ ਫਿਰਨ ਤੋਂ ਅਸਮੱਰਥ ਹੈ | ਜਿਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਹੈ | ਉਹ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਹੈ, ਇਸ ਲਈ ਉਸ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ | ਨਵਰੀਤ ਸਿੰਘ ਰੱਤੀਆ ਨੇ ਦੱਸਿਆ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਉਸ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਅਤੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਪੱਤਰ ਭੇਜਿਆ ਹੈ | ਇਸ ਮੌਕੇ ਨਵਰੀਤ ਸਿੰਘ ਰੱਤੀਆ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਸ ਨੂੰ ਜਲਦ ਤੋਂ ਜਲਦ ਮਾਲੀ ਸਹਾਇਤਾ ਪ੍ਰਦਾਨ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਮੋਟੇ ਅਨਾਜਾਂ ਦੀ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਖੂਨਦਾਨ ਸੁਸਾਇਟੀ ਦੇ 8 ਸਾਲ ਪੂਰੇ ਹੋਣ 'ਤੇ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ <br/>
Ad Position 24