ਖਡੂਰ ਸਾਹਿਬ, 25 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਮੋਟੇ ਅਨਾਜਾਂ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੋਟੇ ਅਨਾਜ ਦੀਆਂ ਕਿਸਮਾਂ ਜਿਵੇਂ ਕਿ ਬਾਜਰਾ, ਜਵਾਰ, ਰਾਗੀ, ਕੋਧਰਾ ਆਦਿ ਜੋ ਕਿ ਪੰਜਾਬ ਦੀਆਂ ਵਿਰਾਸਤੀ ਫਸਲਾਂ ਹਨ, ਉਹਨਾਂ ਦੀ ਮੁੜ ਤੋਂ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਮਾਡਲ, ਚਾਰਟ ਆਦਿ ਤਿਆਰ ਕੀਤੇ ਗਏ ਅਤੇ ਉਨ੍ਹਾਂ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਪ੍ਰਦਰਸਨੀ 'ਚ ਮੁੱਖ ਤੌਰ ਤੇ ਮਿੱਟੀ ਦੀ ਗੁਣਵੱਤਾ ਬਚਾਉਣ ਅਤੇ ਕੀਟਨਾਸ਼ਕ ਰਹਿਤ ਖੇਤੀ ਕਰਨ ਲਈ ਆਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਮਰਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਣੇ ਗਿਆਨ ਭਰਪੂਰ ਸ਼ਬਦਾਂ ਨਾਲ ਜੈਵਿਕ ਖੇਤੀ ਕਰਨ, ਪ੍ਰਦੂਸ਼ਨ ਨੂੰ ਘਟਾਉਣ ਅਤੇ ਰੁੱਖ ਲਗਾ ਕੇ ਧਰਤੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ | ਮੌਕੇ ਬਾਬਾ ਬਲਦੇਵ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ, .ਵਰਿਆਮ ਸਿੰਘ (ਸਕੱਤਰ), ਬਾਬਾ ਉੱਤਮ ਸਿੰਘ ਚੈਰੀਟੇਬਲ ਟਰੱਸਟ, ਸਕੂਲ ਹੈਡਮਿਸਟ੍ਰੈਸ, ਸਮੁੱਚਾ ਸਟਾਫ, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |