21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 26-04-2026
ਫਤਿਆਬਾਦ, 25 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੀ ਸਾਲਾਨਾ ਬੋਰਡ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ 8 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਿਲ ਕਰਕੇ ਮਿਸਾਲ ਕਾਇਮ ਕੀਤੀ ਹੈ | ਪਿ੍ੰਸੀਪਲ ਮੈਡਮ ਨਵਜੋਤੀ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਗੁਰਮਨਾਲ ਕੌਰ ਨੇ ਪਹਿਲੀ, ਕੋਮਲਪ੍ਰੀਤ ਕੌਰ ਨੇ ਦੂਜੀ ਅਤੇ ਅਨਮੋਲ ਕੌਰ ਨੇ ਤੀਸਰੀ ਪੁਜ਼ੀਸ਼ਨ ਹਾਸਿਲ ਕੀਤੀ ਹੈ | ਇਸ ਤੋਂ ਇਲਾਵਾ ਜੰਨਤਪ੍ਰੀਤ ਕੌਰ, ਪਵਨਪ੍ਰੀਤ ਕੌਰ, ਤਨਵੀਰ ਕੌਰ, ਨਵਜੋਤ ਕੌਰ, ਸਹਿਜਪ੍ਰੀਤ ਕੌਰ, ਹਰਲੀਨ ਕੌਰ ਅਤੇ ਗੁਰਨਾਜ਼ ਕੌਰ ਨੇ ਵੀ 90 ਫੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਮੈਡਮ ਨਵਜੋਤੀ ਨੇ ਸਾਰੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ | ਇਸ ਮੌਕੇ ਚੇਅਰਪਰਸਨ ਸੁਖਵਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਇਸ ਕਾਮਯਾਬੀ ਤੇ ਵਧਾਈ ਦਿੱਤੀ | ਡਾਇਰੈਕਟਰ ਤੇਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇੰਝ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ | ਸੈਕਟਰੀ ਬਨਵੀਰ ਸਿੰਘ ਅਤੇ ਕਮੇਟੀ ਮੈਂਬਰ ਸੰਗੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਸਖਤ ਮਿਹਨਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੀਆਂ ਪ੍ਰੀਖਿਆਵਾਂ ਵਿਚ ਇੰਜ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦਿਆਲਪੁਰਾ ਅੱਡੇ 'ਚ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਟਰੰਪ, ਮੋਦੀ ਅਤੇ ਭਗਵੰਤ ਮਾਨ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਗੁਰੂਕੁਲ ਸਕੂਲ ਭਿੱਖੀਵਿੰਡ ਵਲੋਂ ਗਿਆਰ੍ਹਵੀਂ ਜਮਾਤ ਦਾ ਸਵਾਗਤੀ ਆਗਾਜ਼ <br/>
Ad Position 24