21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪਿੰਡ ਦਿਆਲਪੁਰਾ ਅੱਡੇ 'ਚ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਟਰੰਪ, ਮੋਦੀ ਅਤੇ ਭਗਵੰਤ ਮਾਨ ਦਾ ਫੂਕਿਆ ਪੁਤਲਾ

Ad Position 21
No active advertisement
ਪਿੰਡ ਦਿਆਲਪੁਰ ਅੱਡੇ ਵਿਖੇ ਟਰੰਪ, ਮੋਦੀ ਅਤੇ ਮਾਨ ਸਰਕਾਰ ਦਾ ਪੁਤਲਾ ਸਾੜਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ | ਤਸਵੀਰ:ਬੌਬੀ <br/> 26-04-2026
ਭਿੱਖੀਵਿੰਡ, 25 ਅਪ੍ਰੈਲ (ਬੌਬੀ)—ਪਿੰਡ ਦਿਆਲਪੁਰਾ ਦੇ ਅੱਡੇ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਜਸਪਾਲ ਸਿੰਘ ਸਰੂਪ ਸਿੰਘ ਅਤੇ ਬਲਜੀਤ ਸਿੰਘ ਸਾਂਝੀ ਅਗਵਾਈ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ, ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਦਿਆਲਪੁਰਾ ਜ਼ਿਲ੍ਹਾ ਸਕੱਤਰ ਜਮਹੂਰੀ ਕਿਸਾਨ ਸਭਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਬਲਦੇਵ ਸਿੰਘ ਅਹਿਮਦਪੁਰ ਨੇ ਸੰਬੋਧਨ ਕਰਦਿਆਂ ਆਖਿਆਕਿ ਪਿਛਲੇ ਲੰਮੇ ਸਮੇਂ ਤੋਂ ਸੰਯੁਕਤ ਮੋਰਚਾ ਤਰਨ ਤਾਰਨ ਵਲੋਂ ਸਹਿਕਾਰੀ ਖੰਡ ਮਿੱਲ ਸੇਰੋਂ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਰੂਪਾਂ ਵਿਚ ਸੰਘਰਸ਼ ਕਰਦਾ ਆ ਰਿਹਾ ਹੈ | ਇਹ ਹੱਕੀ ਅਤੇ ਜਾਇਜ਼ ਮੰਗ ਮੰਨਣ ਅਤੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਥਾਂ ਮੁੱਖ ਮੰਤਰੀ ਪੰਜਾਬ ਨੇ 17 ਕਿਸਾਨਾਂ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ | ਇਸ ਨਵੀਂ ਪੈਦਾ ਹੋਈ ਸਥਿਤੀ ਨੂੰ ਧਿਆਨ ਵਿਚ ਰੱਖ ਕੇ ਜ਼ਿਲ•ਾ ਤਰਨ ਤਾਰਨ ਨਾਲ ਸੰਬੰਧਿਤ ਸੰਯੁਕਤ ਮੋਰਚੇ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਹਰਜਿੰਦਰ ਸਿੰਘ ਟਾਂਡਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਖੰਡ ਮਿੱਲ ਚਾਲੂ ਕਰਵਾਉਣ ਦੀ ਮੰਗ ਪੂਰੀ ਕਰਵਾਉਣ ਲਈ ਸੰਯੁਕਤ ਮੋਰਚਾ ਪੰਜਾਬ ਹਰ ਤਰ•ਾਂ ਨਾਲ ਤੁਹਾਡੀ ਜੱਦੋ ਜਹਿਦ ਦੀ ਮਦਦ ਕਰੇਗਾ | ਇਸ ਮੌਕੇ ਡਾ. ਸਤਿਨਾਮ ਸਿੰਘ ਅਜਨਾਲਾ ਨੇ 1 ਹਜ਼ਾਰ ਰੁਪਏ ਫੰਡ ਵੀ ਦਿੱਤਾ ਅਤੇ ਸੰਯੁਕਤ ਮੋਰਚਾ ਪੰਜਾਬ ਦੀ ਅਗਲੀ ਮੀਟਿੰਗ ਤਰਨ ਤਾਰਨ ਕਰਨ ਬਾਰੇ ਜਾਣਕਾਰੀ ਵੀ ਦਿੱਤੀ | ਇਸ ਹੌਂਸਲੇ ਅਫਜ਼ਾਈ ਦਾ ਮੀਟਿੰਗ ਵਿਚ ਮੌਜੂਦ ਆਗੂਆਂ ਨੇ ਨਾਹਰੇ ਮਾਰਕੇ ਡਾ. ਸਤਨਾਮ ਸਿੰਘ ਦਾ ਧੰਨਵਾਦ ਕੀਤਾ | ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ ਇਨਾਰ 'ਤੇ ਹਮਲਾ ਕਰਕੇ ਦੁਨੀਆ ਲਈ ਪੈਦਾ ਕੀਤੀ ਗਈ ਆਰਥਿਕ ਮੁਸੀਬਤ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ | ਇਸ ਮੌਕੇ ਜਸਪਾਲ ਸਿੰਘ, ਹਰਜਿੰਦਰ ਸਿੰਘ ਬੱਬੂ, ਮੇਜਰ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਨਿਰਵੈਲ ਸਿੰਘ, ਸਰੂਪ ਸਿੰਘ, ਹੀਰਾ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਸਰਮੁਖ ਸਿੰਘ ਅਤੇ ਅਮਰੀਕ ਸਿੰਘ ਮਾਨਕਪੁਰਾ ਵੀ ਮੌਜੂਦ ਸਨ | ਅੰਤ ਵਿਚ ਕੁਲਬੀਰ ਸਿੰਘ ਲਾਡੀ ਨੇ ਹਾਜ਼ਰ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਸਹਿਕਾਰੀ ਖੰਡ ਮਿੱਲ ਚਲਾਵਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ਅਗਲੇ ਸ਼ੰਘਰਸ਼ ਲਈ ਤਿਆਰ ਰਹਿਣ ਲਈ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਇਕ ਬਰੀ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦਾ ਨਤੀਜਾ ਸ਼ਾਨਦਾਰ <br/>
Ad Position 24