22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਖਾਨਪੁਰ ਦੀ ਅਗਵਾਈ ਹੇਠ ਵੱਡਾ ਕਾਫ਼ਿਲਾ ਮੋਟਰਸਾਈਕਲ ਮਾਰਚ ਦੇ ਰੂਪ 'ਚ ਰਵਾਨਾ ਹੋਇਆ

Ad Position 21
No active advertisement
ਅਜੀਤ ਡੈਸਕ 26-04-2026
ਰਈਆ, 25 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਐਨ ਐਸ ਏ ਟੁੱਟਣ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਜਿਸ ਦੇ ਰੋਸ ਵਜੋਂ ਜ਼ਿਲ੍ਹਾ ਅੰਮਿ੍ਤਸਰ ਵਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ | ਇਸ ਮਾਰਚ ਵਿਚ ਸ਼ਾਮਲ ਹੋਣ ਲਈ ਅਕਾਲੀ ਦਲ 'ਵਾਰਿਸ ਪੰਜਾਬ ਦੇ'ਹਲਕਾ ਬਾਬਾ ਬਕਾਲਾ ਸਾਹਿਬ ਤੋਂ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਰਈਆ ਪਾਰਟੀ ਦੇ ਹੈਡ ਆਫਿਸ ਤੋਂ ਬਹੁਤ ਵੱਡਾ ਕਾਫ਼ਿਲਾ ਮੋਟਰਸਾਈਕਲ ਮਾਰਚ ਦੇ ਰੂਪ ਵਿਚ ਰਵਾਨਾ ਹੋਇਆ | ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਦਿਹਾਤੀ ਜਸਕਰਨ ਸਿੰਘ ਰਿਆੜ ਕਰ ਰਹੇ ਹਨ ਇਹ ਮੋਟਰਸਾਈਕਲ ਮਾਰਚ ਗੋਲਡਨ ਗੇਟ ਅੰਮਿ੍ਤਸਰ ਤੋਂ ਲੈ ਕੇ ਇੰਡੀਆ ਗੇਟ ਤੱਕ ਕਢਿਆ ਗਿਆ ਅਤੇ ਅੰਮਿ੍ਤਸਰ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ | ਜਿਸ ਵਿੱਚ ਚਾਚਾ ਪ੍ਰਗਟ ਮੈਂਬਰ, ਚਾਚਾ ਸੁਖਚੈਨ ਸਿੰਘ, ਦਫ਼ਤਰ ਇੰਚਾਰਜ ਪ੍ਰਗਟ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕਮੋਕੇ, ਸਰਕਲ ਪ੍ਰਧਾਨ ਸੁਖਵੰਤ ਸਿੰਘ ਜਲਾਲਾਬਾਦ,ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਕਾਰਜਕਾਰੀ ਪ੍ਰਧਾਨ ਕੈਪਟਨ ਗੁਰਮੁਖ ਸਿੰਘ ਸੁਧਾਰ, ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਭਾਈ ਦਲੀਪ ਸਿੰਘ ਏਕਲਗੱਡਾ, ਸਰਕਲ ਪ੍ਰਧਾਨ ਜਗਦੀਪ ਸਿੰਘ ਨਾਗੋਕੇ, ਬਾਬਾ ਜਰਮਨਜੀਤ ਸਿੰਘ ਸਰਾਂ ਅਤੇ ਸੁੱਖਜੀਤ ਸਿੰਘ ਗਿੱਲ ਖਾਨਪੁਰ ਆਪੋ ਆਪਣੇ ਕਾਫ਼ਿਲੇ ਲੈ ਕੇ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ
Ad Position 24