22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਿਆਦੀਆਂ ਦੀ ਅਗਵਾਈ 'ਚ ਭਾਈ ਅੰਮਿ੍ਤਪਾਲ ਦੀ ਰਿਹਾਈ ਲਈ ਹਲਕਾ ਰਾਜਾਸਾਂਸੀ ਤੋਂ ਵੱਡੀ ਗਿਣਤੀ 'ਚ ਨੌਜਵਾਨ ਰੋਸ ਮਾਰਚ 'ਚ ਸ਼ਾਮਿਲ ਹੋਏ

Ad Position 21
No active advertisement
ਅਜੀਤ ਡੈਸਕ 26-04-2026
ਓਠੀਆਂ, 25 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਰਿਹਾਈ ਨੂੰ ਲੈ ਕੇ ਅੱਜ ਇਕ ਵਿਸ਼ਾਲ ਸ਼ਾਂਤਮਈ ਮੋਟਰਸਾਈਕਲ ਰੋਸ ਮਾਰਚ ਜੋ ਕਿ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਅੰਮਿ੍ਤਸਰ ਗੋਲਡਨ ਗੇਟ ਤੋਂ ਲੈ ਕੇ ਇੰਡੀਆ ਗੇਟ ਤੱਕ ਕੱਢਿਆ ਗਿਆ ਉਸ ਵਿਚ ਹਲਕਾ ਰਾਜਾਸਾਂਸੀ ਤੋਂ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ 'ਚ ਇਸ ਵਿਸ਼ਾਲ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਆਪਣੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸ਼ਾਮਿਲ ਹੋਈਆਂ | ਇਨ੍ਹਾਂ ਸੰਗਤਾਂ ਵਲੋਂ ਮੰਗ ਕੀਤੀ ਜਾ ਰਹੀ ਕਿ ਪਿਛਲੇ ਲੰਮੇ ਸਮੇਂ ਤੋਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਐੱਨ.ਐੱਸ. ਏ. ਹਟਣ ਤੋਂ ਬਾਵਜੂਦ ਵੀ ਸਰਕਾਰ ਵਲੋਂ ਜੋ ਉਨ੍ਹਾਂ ਨੂੰ ਨਾਜਾਇਜ਼ ਤੌਰ 'ਤੇ ਜੇਲ੍ਹ ਵਿਚ ਬੰਦ ਕਰਕੇ ਰੱਖਿਆ ਗਿਆ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਸੰਗਤਾਂ ਨੇ ਇਸ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਇਹ ਸੰਗਤਾਂ ਭਾਈ ਅੰਮਿ੍ਤਪਾਲ ਸਿੰਘ ਨੂੰ ਜੇਲ੍ਹਾਂ ਅੰਦਰ ਬੰਦ ਨਹੀਂ ਦੇਖਣਾ ਚਾਹੁੰਦੀਆਂ ਉਨ੍ਹਾਂ ਦੀ ਰਿਹਾਈ ਲਈ ਬਹੁਤ ਹੀ ਉਤਾਵਲੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਪੁਰਸਕਾਰ ਜੇਤੂ ਸ਼ਹੀਦ ਇੰਸ: ਰਘਬੀਰ ਸਿੰਘ ਬੇਟੇ ਤਹਿਸੀਲਦਾਰ ਸਮੇਤ ਸਕੂਲੀ ਬੱਚੇ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
Ad Position 24