22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਰਣੀਕੇ ਵਲੋਂ ਹਲਕੇ 'ਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ-ਸੋਹੀ, ਬੁੱਟਰ

Ad Position 21
No active advertisement
ਅਜੀਤ ਡੈਸਕ 26-04-2026
ਜੇਠੂਵਾਲ, 25 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਵਲੋਂ ਹਲਕਾ ਅਟਾਰੀ 'ਚ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ 'ਚ ਅਕਾਲੀ ਦਲ ਦੀ ਪੂਰੀ ਤਰ੍ਹਾਂ ਚੜ੍ਹਤ ਬਰਕਰਾਰ ਹੈ ਅਤੇ ਲੋਕਾਂ ਨੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ | ਉਕਤ ਪ੍ਰਗਟਾਵਾ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਧਰਮਬੀਰ ਸਿੰਘ ਸੋਹੀ ਤੇ ਯੂਥ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਵਲੋਂ ਸਾਂਝੇ ਤੌਰ 'ਤੇ ਗੱਲਬਾਤ ਦੌਰਾਨ ਕੀਤਾ | ਸੋਹੀ ਤੇ ਬੁੱਟਰ ਨੇ ਵਰਕਰਾਂ ਨੂੰ ਕਿਹਾ ਕਿ ਉਹ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਪਿੰਡ ਪੱਧਰ 'ਤੇ ਪਾਰਟੀ ਲਈ ਸਰਗਰਮੀਆਂ ਤੇਜ਼ ਕਰ ਦੇਣ | ਉਨ੍ਹਾਂ ਕਿਹਾ ਕਿ ਹਲਕੇ ਦੇ ਯੂਥ ਅਕਾਲੀ ਵਰਕਰ ਸੂਬੇ ਵਿਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਵਿਖੇ ਸਨਮਾਨ ਸਮਾਰੋਹ
Ad Position 24