24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ, ਚੋਰੀ ਦੇ ਮੋਟਰਸਾਈਕਲ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 27-04-2026

ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ, ਚੋਰੀ ਦੇ ਮੋਟਰਸਾਈਕਲ ਅਤੇ ਹੋਰ ਕਈ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਅਤੇ ਨਸ਼ੇ ਦੀ ਰੋਕਥਾਮ ਲਈ ਪੁਲਿਸ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਥਾਣਾ ਸਿਟੀ ਤਰਨ ਤਾਰਨ ਦੇ ਸਬ ਇੰਸਪੈਕਟਰ ਤਾਨੀਆ ਹਾਂਡਾ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੀ.ਸੀ.ਏ. ਸਕੂਲ ਤੋਂ ਥੋੜਾ ਅੱਗੇ ਪਹੁੰਚੇ ਤਾਂ ਸੜਕ ਦੇ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਨਸ਼ੇ ਦੀ ਹਾਲਤ ਵਿਚ ਆਉਂਦਾ ਵਿਖਾਈ ਦਿੱਤਾ, ਜਿਸਨੂੰ ਸ਼ੱਕ ਦੇ ਅਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਪੁੱਛਿਆ ਕਿ ਤੇਰਾ ਨਸ਼ਾ ਕੀਤਾ ਜਾਪਦਾ ਹੈ ਤਾਂ ਉਸ ਨੇ ਅੱਗੋਂ ਕਿਹਾ ਕਿ ਮੈਂ ਨਸ਼ਾ ਕਰਨ ਦਾ ਆਦੀ ਹਾਂ | ਉਕਤ ਵਿਅਕਤੀ ਕੋਲੋਂ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ | ਉਸ ਨੇ ਕਿਹਾ ਮੈਂ ਨਸ਼ਾ ਕਰਨ ਦਾ ਆਦੀ ਹੈ, ਜਿਹੜਾ ਨਸ਼ਾ ਮੇਰੇ ਕੋਲ ਸੀ, ਉਹ ਮੈਂ ਕਰ ਲਿਆ ਹੈ ਅਤੇ ਜਿਹੜਾ ਵੀ ਨਸ਼ਾ ਮੈਨੂੰ ਮਿਲ ਜਾਂਦਾ ਹੈ, ਉਹ ਮੈਂ ਕਰ ਲੈਂਦਾ ਹਾਂ | ਕਾਬੂ ਕੀਤੇ ਵਿਅਕਤੀ ਦੀ ਪਛਾਣ ਕਮਲ ਕੁਮਾਰ ਉਰਫ਼ ਕਾਕੂ ਪੁੱਤਰ ਤਰਸੇਮ ਰਾਏ ਮੁਹੱਲਾ ਨਾਨਕਸਰ ਵਜੋਂ ਹੋਈ | ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਜਸਪਾਲ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਨੇੜ੍ਹੇ ਬੀਬੀ ਅਮਰੋ ਜੀ ਗੇਟ ਖਡੂਰ ਸਾਹਿਬ ਵਿਖੇ ਮੌਜੂਦ ਸਨ ਤਾਂ ਗੇਟ ਦੀ ਬੁਰਜੀ ਦੇ ਓਹਲੇ ਇਕ ਵਿਅਕਤੀ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਵਲੋਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਪੰਨੀ ਪਾਈਪ, ਲਾਈਟਰ ਬਰਾਮਦ ਕੀਤਾ | ਫੜੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਜਗਤਾਰ ਸਿੰਘ ਵਾਸੀ ਭਰੋਵਾਲ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਗੁਰਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਲੱਖਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਆਸਲ ਉਤਾੜ ਜੋ ਕਿ ਨਾਜਾਇਜ਼ ਸ਼ਰਾਬ ਕੱਢ ਕੇ ਅੱਗੇ ਵੇਚਦਾ ਹੈ | ਇਸ ਸੂਚਨਾ ਦੇ ਅਧਾਰ 'ਤੇ ਪੁਲਿਸ ਵਲੋਂ ਲੱਖਾ ਸਿੰਘ ਦੇ ਘਰ ਜਦ ਛਾਪਾ ਮਾਰਿਆ ਤਾਂ ਉਨ੍ਹਾਂ ਨੂੰ ਉਥੋਂ 40 ਕਿੰਲੋ ਲਾਹਣ, 11250 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਹੋਈ | ਲੱਖਾ ਸਿੰਘ ਮੌਥੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਡਿਫੈਂਸ ਡਰੇਨ ਦੀ ਪੱਟੜੀ 'ਤੇ ਗਸ਼ਤ ਦੌਰਾਨ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਹੱਥ ਵਿਚ ਫੜਿਆ ਲਿਫਾਫਾ ਸੁੱਟ ਕੇ ਦੌੜ ਪਿਆ | ਸ਼ੱਕ ਪੈਣ 'ਤੇ ਪੁਲਿਸ ਪਾਰਟੀ ਵਲੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦ ਉਸ ਵਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 266 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਨੌਜਵਾਨ ਦੀ ਪਛਾਣ ਸਿਕੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਡੱਲ ਵਜੋਂ ਹੋਈ | ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐਸ.ਆਈ. ਸਲਵਿੰਦਰ ਸਿੰਘ ਗਸ਼ਤ ਦੇ ਸੰਬੰਧ ਵਿਚ ਪੁਲ ਡਰੇਨ ਕੋਲ ਪੁੱਜ ੇਤਾਂ ਡਰੇਨ ਦੀ ਪੱਟੜੀ ਪੱਟੜੀ ਪਿੰਡ ਮਾੜੀ ਉਦੋਕੇ ਵਾਲੇ ਪਾਸੇ ਤੋਂ ਇਕ ਵਿਅਕਤੀ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਿਸ ਨੇ ਹੱਥ ਵਿਚ ਇਕ ਵਜ਼ਨਦਾਰ ਕੈਨੀ ਫੜੀ ਹੋਈ ਸੀ | ਪੁਲਿਸ ਪਾਰਟੀ ਵਲੋਂ ਸ਼ੱਕ ਪੈਣ 'ਤੇ ਉਸ ਵਿਅਕਤੀ ਨੂੰ ਕਾਬੂ ਕਰਕੇ ਜਦ ਉਸ ਦੀ ਕੈਨੀ ਨੂੰ ਚੈਕ ਕੀਤਾ ਤਾਂ ਉਸ ਵਿਚੋਂ 15 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮਾੜੀ ਮੇਘਾ ਵਜੋਂ ਹੋਈ | ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਗੱਜਣ ਸਿੰਘ ਪੁਲਿਸ ਪਾਰਟੀ ਕੈਸੋ ਆਪ੍ਰੇਸ਼ਨ ਤਹਿਤ ਅੱਡਾ ਤੂਤ ਵਿਖੇ ਮੌਜੂਦ ਸਨ ਤਾਂ ਇਕ ਨੌਜਵਾਨ ਮੋਟਰਸਾਈਕਲ ਬਜਾਜ ਰੰਗ ਕਾਲਾ ਬਿਨਾਂ ਨੰਬਰੀ 'ਤੇ ਸਵਾਰ ਹੋ ਕੇ ਆ ਰਿਹਾ ਸੀ, ਜਿਸ ਨੂੰ ਪੁਲਿਸ ਵਲੋਂ ਰੋਕ ਕੇ ਜਦ ਉਸ ਨੂੰ ਮੋਟਰਸਾਈਕਲ ਦੇ ਕਾਗਜ਼ਾਤ ਪੇਸ਼ ਕਰਨ ਲਈ ਕਿਹਾ ਤਾਂ ਉਹ ਕੋਈ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ | ਪੁਲਿਸ ਵਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਉਕਤ ਨੌਜਵਾਨ ਨੇ ਮੰਨਿਆ ਕਿ ਇਹ ਮੋਟਰਸਾਈਕਲ ਉਸ ਨੇ ਗੁਰਦੁਆਰਾ ਪਹੂਵਿੰਡ ਸਾਹਿਬ ਤੋਂ ਚੋਰੀ ਕੀਤਾ ਹੈ | ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਨੌਜਵਾਨ ਦੀ ਪਛਾਣ ਧਰਮਬੀਰ ਸਿੰਘ ਉਰਫ਼ ਰਾਜਾ ਪੁੱਤਰ ਜੱਸਾ ਸਿੰਘ ਵਾਸੀ ਤੂਤ ਵਜੋਂ ਹੋਈ, ਜਿਸ ਦੇ ਖ਼ਿਲਾਫ਼ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਚਰਨਜੀਤ ਸਿੰਘ ਕੈਸੋ ਆਪ੍ਰੇਸ਼ਨ ਤਹਿਤ ਗੁਪਤ ਸੂਚਨਾ ਦੇ ਅਧਾਰ 'ਤੇ ਸ਼ਦਕਰ ਸਿੰਘ ਉਰਫ਼ ਸ਼ੱਤਰੀ ਪੁੱਤਰ ਤਰਸੇਮ ਸਿੰਘ ਵਾਸੀ ਤੂਤ ਦੇ ਘਰ ਵਿਚ ਛਾਪਾ ਮਾਰਿਆ ਤਾਂ ਸ਼ਦਕਰ ਸਿੰਘ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਜਦ ਉਸ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਕੋਲੋਂ 14 ਗ੍ਰਾਮ ਹੈਰੋਇਨ ਬਰਾਮਦ ਕਰਵਾਈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਅਮਰਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਰੇਲਵੇ ਸਟੇਸ਼ਨ ਪੱਟੀ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਅਰਸ਼ਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲੌਹਕਾ ਨੂੰ ਕਾਬੂ ਕਰਕੇ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਇਸ ਮਾਮਲੇ ਵਿਚ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੀ ਵੀ ਪਹੁੰਚ ਕਿਉਂ ਨਾ ਰੱਖਦਾ ਹੋਵੇ |

Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਨਾਲ ਹੋ ਰਹੀ ਬੇਲੋੜੀ ਟੈਗਿੰਗ ਨੇ ਛੋਟੇ ਦੁਕਾਨਦਾਰ ਖ਼ਤਮ ਕੀਤੇ <br/> ਅਗਲੀ ਖ਼ਬਰ ਪੰਜਾਬ ਦੇ ਬਾਗੀ ਰਾਜ ਸਭਾ ਮੈਂਬਰਾਂ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
Ad Position 24