24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸੂਬੇ 'ਚ ਐਸ.ਸੀ. ਡਿਪਾਰਟਮੈਂਟ ਦੀ ਬਣਾਈ ਐਡਵਾਈਜ਼ਰੀ ਕਮੇਟੀ 'ਚ ਸਾਬਕਾ ਵਿਧਾਇਕ ਭਲਾਈਪੁਰ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 27-04-2026

ਮੀਆਂਵਿੰਡ, 26 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਹੋਰ ਪਾਰਟੀਆਂ ਸਣੇ ਕਾਂਗਰਸ ਪਾਰਟੀ ਵਲੋਂ ਖਿੱਚੀ ਤਿਆਰੀ ਦੇ ਚੱਲਦਿਆਂ ਕਾਂਗਰਸ ਹਾਈਕਮਾਨ ਵਲੋਂ ਰੋਜ਼ਾਨਾ ਹੀ ਪਾਰਟੀ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਪਾਰਟੀ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਡਿਪਾਰਟਮੈਂਟ ਲਈ ਇਕ 34 ਮੈਂਬਰੀ ਸਟੇਟ ਕੌਂਸਲ ਐਡਵਾਈਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਐਸ.ਸੀ. ਵਰਗ ਦੇ ਲੋਕਾਂ ਨੂੰ ਨਾਲ ਜੋੜਨ ਦੇ ਨਾਲ-ਨਾਲ ਹੋਰ ਵੀ ਉਚ ਪੱਧਰੇ ਫ਼ੈਸਲੇ ਲੈਣ ਵਿਚ ਅਹਿਮ ਭੂਮਿਕਾ ਨਿਭਾਏਗੀ | ਇਸ ਕਮੇਟੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਮੌਜ਼ੂਦਾ ਤੇ ਸਾਬਕਾ ਸੰਸਦ ਮੈਂਬਰ, ਸਾਬਕਾ ਮੰਤਰੀ, ਮੌਜ਼ੂਦਾ ਤੇ ਸਾਬਕਾ ਵਿਧਾਇਕ, ਐਸ.ਸੀ. ਵਰਗ ਨਾਲ ਸੰਬੰਧਿਤ ਜ਼ਿਲ੍ਹਾ ਪ੍ਰਧਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸ ਕਮੇਟੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਸ਼ਾਮਿਲ ਕਰਕੇ ਪਾਰਟੀ ਵਲੋਂ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਭਾਵੇਂ ਉਹ ਪਹਿਲਾਂ ਹੀ ਹਲਕੇ ਵਿਚ ਵਿਚਰ ਰਹੇ ਹਨ, ਪਰ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਆਰਟਸ ਵਾਲੀਆਂ ਵਿਦਿਆਰਥਣਾਂ ਲਈ ਵੀ ਮਾਈ ਭਾਗੋ ਕਾਲਜ ਵਿਚ ਨਵੇਂ ਕੋਰਸਾਂ ਦੀ ਸ਼ੁਰੂਆਤ ਇਸ ਸੈਸ਼ਨ ਤੋਂ <br/> ਅਗਲੀ ਖ਼ਬਰ ਰਾਤ ਦੇ ਕੱਟਾਂ ਤੋਂ ਲੋਕਾਂ ਨੂੰ ਨਿਜਾਤ ਦਿਵਾਈ ਜਾਵੇ-ਕਾ. ਬਲਵਿੰਦਰ ਸਿੰਘ
Ad Position 24