ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 'ਮਨ ਕੀ ਬਾਤ' ਪ੍ਰੋਗਰਾਮ ਦੀ ਲੜੀ ਤਹਿਤ 133ਵਾਂ ਲਾਈਵ ਭਾਸ਼ਣ ਸਵੇਰੇ 11 ਵਜੇ ਤੋਂ 11.30 ਤੱਕ ਲਾਈਵ ਭਾਸ਼ਣ ਦਿੱਤਾ, ਜਿਸ ਨੂੰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਦਫਤਰ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਮੁੱਖ ਆਗੂਆਂ ਸਮੇਤ ਸੁਣਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਸੁਨਣ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਮਾਜਿਕ ਮੁੱਦਿਆਂ, ਨਵੇਂ ਭਾਰਤ ਦੀ ਨਿਰਮਾਣ ਯਾਤਰਾ ਅਤੇ ਨਾਗਰਿਕਾਂ ਦੇ ਯੋਗਦਾਨ ਲਈ ਭਾਰਤੀ ਜਨਤਾ ਪਾਰਟੀ ਨੇ ਬਹੁਤ ਹੀ ਸਾਰਥਿਕ ਕਦਮ ਪੁੱਟੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਨਵੀਨਤਾ ਵੱਲ ਪ੍ਰੇਰਿਤ ਕੀਤਾ ਹੈ, ਜਿਸ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋ ਰਹੀਆਂ ਸਕਾਰਤਮਕ ਪਹਿਲਕਦਮੀਆਂ ਨਾਲ ਲੋਕ ਖੁਸ਼ਹਾਲ ਅਤੇ ਨਵੀਂ ਰੌਸ਼ਨੀ ਵਾਲੀ ਜਿੰਦਗੀ ਵੱਲ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਹੁੰਦੀਆਂ ਲੋਕ ਭਲਾਈ, ਸਮਾਜ ਕਲਿਆਣ ਅਤੇ ਉਦਯੋਗ, ਵਪਾਰ ਅਤੇ ਸੁਰੱਖਿਆ ਸੰਬੰਧੀ ਜੋ ਵੀ ਦੇਸ਼ ਦੀ ਮੋਦੀ ਸਰਕਾਰ ਕਰਦੀ ਹੈ, ਉਸ ਦੀ ਬਾਰੀਕੀ ਨਾਲ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰ ਮਹੀਨੇ ਲਾਈਵ ਹੋ ਕੇ ਮਨ ਕੀ ਬਾਤ ਪ੍ਰੋਗਰਾਮ ਤਹਿਤ ਪ੍ਰਦਾਨ ਕੀਤੀ ਜਾਂਦੀ ਹੈ | ਇਸ ਨਾਲ ਦੇਸ਼ ਅਤੇ ਦੁਨੀਆਂ ਤੱਕ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਲੋਕਤੰਤਰ ਦੀ ਬਹਾਲੀ ਨੂੰ ਬਰਕਰਾਰ ਰੱਖਣ ਵਾਲਾ ਭਾਰਤ ਦੇਸ਼ ਅਤੇ ਦੇਸ਼ ਨਿਵਾਸੀ ਤਰੱਕੀ ਅਤੇ ਉੱਨਤੀ ਵੱਲ ਵਧ ਰਹੇ ਹਨ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਜਸਕਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂੰ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਜਸਵਿੰਦਰ ਸਿੰਘ, ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲ੍ਹਮੋਹਰੀ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ, ਚਰਨਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਰੈਸ਼ੀਆਣਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਕੇਵਲ ਜੋਸ਼ੀ, ਬਲਦੇਵ ਸਿੰਘ, ਹਰਜਿੰਦਰ ਸਿੰਘ ਬੁੱਘਾ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਪਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |