24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 27-04-2026
ਫਤਿਆਬਾਦ 26 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਅਪਾਰ ਕਿ੍ਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ | ਇਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਕੀਰਤਨ ਦੀ ਛਹਿਬਰ ਲਗਾਈ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦੀ ਸੇਵਾ ਸਾਧ ਸੰਗਤ ਵਲੋਂ ਨਿਭਾਈ ਗਈ | ਚੌਪਿਹਰਾ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਮੈਂਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ ਤੋਂ ਇਲਾਵਾ ਕੁਲਵੰਤ ਸਿੰਘ ਨਿਆਰਾ ਖਾਲਸਾ ਚੈਨਲ ਵਾਲਿਆਂ ਨੇ ਮੁਫ਼ਤ ਸੇਵਾ ਨਿਭਾਈ | ਇਸ ਮੌਕੇ ਲੰਗਰ ਦੀ ਸੇਵਾ ਭਾਪਾ ਜਗਤਾਰ ਸਿੰਘ ਦੇ ਪਰਿਵਾਰ ਵਲੋਂ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਭਾਜਪਾ ਦੀ ਬੀ. ਟੀਮ ਤੋਂ ਏ. ਟੀਮ 'ਚ ਗਏ- ਅਕਾਲੀ ਆਗੂ <br/> ਅਗਲੀ ਖ਼ਬਰ ਬ੍ਰਹਮਪੁਰਾ ਝੂਠੇ ਇਲਜ਼ਾਮ ਲਗਾਉਣੇ ਬੰਦ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕਰਨ ਮਿਹਨਤ-ਬੀਬਾ ਸੇਰੋਂ <br/>
Ad Position 24