ਮੀਆਂਵਿੰਡ, 26 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਤੇ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਜ ਵੇਖਣ ਤੋਂ ਬਾਅਦ ਪੰਜਾਬ ਦੇ ਲੋਕ ਕਹਿੰਦੇ ਸਨ ਕਿ ਆਮ ਆਦਮੀ ਭਾਜਪਾ ਦੀ ਬੀ. ਟੀਮ ਹੈ ਤੇ ਹੁਣ ਇਹ ਸੱਚ ਲੋਕਾਂ ਸਾਹਮਣੇ ਆ ਗਿਆ ਹੈ | ਭਾਜਪਾ ਵਿਚ ਸ਼ਾਮਿਲ ਹੋਏ ਸੱਤ ਰਾਜ ਸਭਾ ਮੈਂਬਰ ਭਾਜਪਾ ਦੀ ਬੀ. ਟੀਮ ਤੋਂ ਏ ਟੀਮ ਵਿਚ ਚਲੇ ਗਏ ਹਨ | ਇਸ ਮੌਕੇ ਇਨ੍ਹਾਂ ਅਕਾਲੀ ਆਗੂਆਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਰਕਲ ਪ੍ਰਧਾਨ ਨਿਰਮਲ ਸਿੰਘ ਧੂਲਕਾ, ਸਰਪੰਚ ਸਰਵਣ ਸਿੰਘ ਤਖਤੂਚੱਕ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਹਰਦੀਪ ਸਿੰਘ ਆਦਿ ਹਾਜ਼ਰ ਸਨ |