24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਿਵਲ ਸਰਜਨ ਦਫ਼ਤਰ ਵਿਖ਼ੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-04-2026
ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਦਫਤਰ ਤਰਨ ਤਾਰਨ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ 25 ਅਪ੍ਰੈਲ ਨੂੰ ਦੁਨੀਆ ਭਰ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ | ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਆਮ ਨਾਗਰਿਕਾਂ ਨੂੰ ਮਲੇਰੀਏ ਦੇ ਲੱਛਣਾਂ ਅਤੇ ਬਚਾਓ ਸੰਬੰਧੀ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਪੀ.ਐਚ.ਸੀ ਤੇ ਸਬ ਸੈਂਟਰਾਂ ਵਿਚ ਮਲੇਰੀਏ ਦੇ ਲੱਛਣ ਅਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ | ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ ਨੇ ਕਿਹਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਭੱਠਿਆਂ ਅਤੇ ਹੋਰ ਹਾਈ ਰਿਸਕ ਸਥਾਨਾਂ ਦੇ ਉੱਪਰ ਲੋਕਾਂ ਨੂੰ ਆਈ.ਸੀ.ਸੀ. ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਲੋਕ ਇਸ ਰੋਗ ਤੋਂ ਬਚ ਸਕਣ | ਉਨ੍ਹਾਂ ਦੱਸਿਆ ਤੇਜ਼ ਬੁਖ਼ਾਰ ਠੰਡ ਲੱਗ ਕੇ ਚੜ5ਨਾ, ਮੁੜਕਾ ਆ ਕੇ ਉੱਤਰਣਾ, ਸਿਰ ਦਰਦ ਥਕਾਵਟ ਅਤੇ ਸਰੀਰ ਵਿਚ ਭੱਜ-ਟੁੱਟ ਘਬਰਾਹਟ ਦੇ ਨਾਲ-ਨਾਲ ਕੰਬਣੀ ਛਿੜਨਾ ਪ੍ਰਮੁੱਖ ਲੱਛਣ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਤਰ੍ਹਾਂ ਦੇ ਲੱਛਣ ਮਹਿਸੂਸ ਹੋਣ ਤਾਂ ਨਜ਼ਦੀਕੀ ਸਿਹਤ ਕੇਂਦਰ ਵਿਚ ਆਪਣੇ ਖ਼ੂਨ ਦੀ ਜਾਂਚ ਕਰਾਉਣ | ਇਹ ਟੈਸਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ ਤੇ ਉਸ ਉਪਰੰਤ ਰੈਡੀਕਲ ਟਰੀਟਮੈਂਟ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਆਮ ਜਨਤਾ ਨੂੰ ਆਪਣੇ ਆਲੇ-ਦੁਆਲੇ ਛੋਟੇ ਟੋਇਆਂ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ | ਖੜ੍ਹੇ ਪਾਣੀ ਵਿਚ ਕਾਲੇ ਸੜੇ ਤੇਲ ਦਾ ਛਿੜਕਾਅ ਕਰਨਾ, ਮੌਜੂਦਾ ਮੌਸਮ ਵਿਚ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣਾ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਿਆ ਜਾ ਸਕੇ | ਆਲੇ-ਦੁਆਲੇ ਦੀ ਸਫ਼ਾਈ ਕਰਕੇ ਅਸੀਂ ਮਲੇਰੀਆ ਬੁਖਾਰ ਤੋਂ ਬਚ ਸਕਦੇ ਹਾਂ | ਇਸ ਮੌਕੇ ਜ਼ਿਲ੍ਹ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਡੀ.ਡੀ.ਐਚ.ਓ ਸੰਦੀਪ ਬੰਬੁਰੀਆ, ਐਸ.ਐਮ.ਓ. ਡਾ. ਸੁਰਿੰਦਰ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਮਾਸ ਮੀਡੀਆ ਅਫ਼ਸਰ ਬਲਜਿੰਦਰ ਕੌਰ, ਭੁਪਿੰਦਰ ਸਿੰਘ ਸੁਪਰਵਾਈਜ਼ਰ, ਅਮਰਜੀਤ ਸਿੰਘ ਢੋਟੀਆਂ, ਰਜਵੰਤ ਸਿੰਘ ਬਾਗੜੀਆਂ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਮਨਜਿੰਦਰ ਸਿੰਘ, ਮਨਦੀਪ ਸਿੰਘ, ਆਰੂਸ਼ ਭੱਲਾ, ਸਿਮਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਪੁਰਾ ਨੇ ਖਡੂਰ ਸਾਹਿਬ ਵਿਖੇ ਕੀਤੀ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਭਾਜਪਾ ਦੀ ਬੀ. ਟੀਮ ਤੋਂ ਏ. ਟੀਮ 'ਚ ਗਏ- ਅਕਾਲੀ ਆਗੂ <br/>
Ad Position 24