ਛੇਹਰਟਾ, 26 ਅਪ੍ਰੈਲ (ਪੱਤਰ ਪ੍ਰੇਰਕ)-ਸੀਨੀਅਰ ਅਕਾਲੀ ਆਗੂ ਠੇਕੇਦਾਰ ਜਰਨੈਲ ਸਿੰਘ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਜਥਾ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਵਲੋਂ ਲੋਕਲ ਤੇ ਹਾਈਕਮਾਂਡ ਨਾਲ ਸਲਾਹ ਮਸ਼ਵਰਾ ਕਰਕੇ ਠੇਕੇਦਾਰ ਜਰਨੈਲ ਸਿੰਘ ਨੂੰ ਛੇਹਰਟਾ ਸਰਕਲ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਸਰਕਲ ਛੇਹਰਟਾ ਦੇ ਪ੍ਰਧਾਨ ਠੇਕੇਦਾਰ ਜਰਨੈਲ ਸਿੰਘ ਨੇ ਆਪਣੀ ਨਿਯੁਕਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਵੀ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਉਸ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ |