25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

2027 'ਚ ਪੰਜਾਬ ਵਿਚ ਬਣੇਗੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ-ਮੰਨਾ <br/>

Ad Position 21
No active advertisement
ਅਜੀਤ ਡੈਸਕ 27-04-2026
ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਕਾਰਨ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ, ਉਸ ਤੋਂ ਇਹ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ 'ਆਪ' ਦੇ ਵੱਡੇ ਆਗੂ ਆਪਣੀ ਹੀ ਪਾਰਟੀ ਦੇ ਆਗੂਆਂ ਤੋਂ ਕਿੰਨੇ ਦੁਖੀ ਹਨ ਜਦਕਿ ਹੇਠਲੇ ਪੱਧਰ 'ਤੇ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦੀ ਵੀ ਕਿਸੇ ਨੇ ਬਾਂਹ ਨਹੀਂ ਫੜ੍ਹੀ | ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਝੁਕਾਅ ਹੁਣ ਭਾਰਤੀ ਜਨਤਾ ਪਾਰਟੀ ਵੱਲ ਆ ਰਿਹਾ ਹੈ, ਕਿਉਂਕਿ ਸਭ ਜਾਣਦੇ ਹਨ ਕਿ ਪੰਜਾਬ ਵਿਚੋਂ ਗੈਂਗਸਟਰਵਾਦ, ਨਸ਼ਾ, ਕਤਲੋਗਾਰਦ, ਫਿਰੌਤੀਆਂ ਆਦਿ ਭਾਜਪਾ ਹੀ ਖ਼ਤਮ ਕਰ ਸਕਦੀ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ, ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇਖ ਲਈ ਹੈ | ਇਨ੍ਹਾਂ ਸਰਕਾਰਾਂ ਨੇ ਪੰਜਾਬ ਦੇ ਹਿੱਤਾਂ ਲਈ ਕੋਈ ਕੰਮ ਨਹੀਂ ਕੀਤਾ | ਇਥੋਂ ਤੱਕ ਕਿ ਇਸ ਸਮੇਂ ਪੰਜਾਬ ਨਸ਼ੇ ਦੀ ਦਲ-ਦਲ 'ਚ ਡੁੱਬ ਚੁੱਕਾ ਹੈ, ਨੌਜਵਾਨ ਰੋਜ਼ਾਨਾ ਹੀ ਨਸ਼ੇ ਦੀ ਭੇਟ ਚੜ੍ਹ ਰਹੇ ਹਨ, ਪਰ ਨਸ਼ੇ ਨੂੰ ਰੋਕਣ ਲਈ ਸਰਕਾਰ ਇਮਾਨਦਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਚਾਹੁੰਦੇ ਹਨ, ਕਿਉਂਕਿ ਦੇਸ਼ 'ਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਨੇ ਕੰਮਾਂ ਜੋ ਮੀਲ ਪੱਥਰ ਰੱਖ ਦਿੱਤੇ ਹਨ, ਉਹ ਅਜੇ ਤੱਕ ਹੋਰ ਕੋਈ ਸਰਕਾਰ ਨਹੀਂ ਕਰ ਸਕੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਲੁੱਟਣ ਵਾਲੇ ਲੋਕ ਸਮੇਂ ਤੋਂ ਪਹਿਲਾਂ ਹੀ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਭੱਜ ਰਹੇ-ਸਾਬਕਾ ਵਿਧਾਇਕ ਸਿੱਕੀ... ਅਗਲੀ ਖ਼ਬਰ 'ਆਪ' ਦੇ ਸੱਤ ਮੈਂਬਰਾਂ ਦਾ ਭਾਜਪਾ 'ਚ ਸ਼ਾਮਿਲ ਹੋਣਾ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ਦਾ ਸੰਦੇਸ਼-ਰਮਨਦੀਪ ਸਿੰਘ ਭਰੋਵਾ...
Ad Position 24