25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪੰਜਾਬ ਨੂੰ ਲੁੱਟਣ ਵਾਲੇ ਲੋਕ ਸਮੇਂ ਤੋਂ ਪਹਿਲਾਂ ਹੀ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਭੱਜ ਰਹੇ-ਸਾਬਕਾ ਵਿਧਾਇਕ ਸਿੱਕੀ <br/>

Ad Position 21
No active advertisement
ਅਜੀਤ ਡੈਸਕ 27-04-2026
ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਪਿਛਲੇ ਚਾਰ ਸਾਲ ਤੋਂ ਵੱਧ ਸਮਾਂ ਪੰਜਾਬ ਨੂੰ ਲੁੱਟਣ ਵਾਲੇ ਲੋਕ ਹੁਣ ਡਰ ਦੇ ਕਾਰਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਕੇ ਆਪਣੇ ਆਪ ਨੂੰ ਦੁੱਧ ਧੋਤਾ ਸਾਬਿਤ ਕਰਨ ਵਿਚ ਲੱਗੇ ਹੋਏ ਹਨ, ਪਰ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਉਨ੍ਹਾਂ ਦੀ ਇਸ ਚਾਲ੍ਹ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਕਰਦੀ ਹੈ, ਉਸ 'ਤੇ ਖਰਾ ਉਤਰਦੀ ਹੈ, ਜਦਕਿ ਬਾਕੀ ਵਿਰੋਧੀ ਪਾਰਟੀਆਂ ਸਿਰਫ਼ ਲੋਕਾਂ ਨਾਲ ਵਾਅਦਿਆਂ ਤੱਕ ਹੀ ਸੀਮਤ ਰਹਿੰਦੀਆਂ ਹਨ | ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦਾ ਪੰਜ ਸਾਲ ਦਾ ਸਮਾਂ ਖ਼ਤਮ ਹੁੰਦਾ ਦੇਖਦੇ ਹੋਏ ਇਨ੍ਹਾਂ ਦੇ ਵੱਡੇ ਆਗੂ ਪਾਰਟੀ ਦੀ ਕਿਸ਼ਤੀ ਵਿਚੋਂ ਛਾਲਾਂ ਮਾਰ ਕੇ ਭੱਜ ਰਹੇ ਹਨ | ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਸਰਕਾਰੀ ਸਹੂਲਤਾਂ ਦਾ ਆਨੰਦ ਮਾਣਿਆ, ਪਰ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਨੂੰ ਪਹਿਲ ਨਹੀਂ ਦਿੱਤੀ | ਹੁਣ ਇਹ ਲੋਕ ਆਪਣੀ ਪਾਰਟੀ ਦੀ ਹਾਰ ਨੂੰ ਦੇਖਦਿਆਂ ਦੂਜੀਆਂ ਪਾਰਟੀਆਂ ਵੱਲ ਮੂੰਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੱਤ ਸੰਸਦ ਮੈਂਬਰਾਂ ਨੂੰ ਛੱਡਣ ਦੀ ਕਾਰਵਾਈ ਤਾਂ ਅਜੇ ਟ੍ਰੇਲਰ ਹੈ, ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਦੇ ਕਈ ਮੰਤਰੀ, ਵਿਧਾਇਕ ਅਤੇ ਹੋਰ ਵੱਡੇ ਆਗੂ ਪਾਰਟੀ ਨੂੰ ਛੱਡ ਕੇ ਭੱਜ ਜਾਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਇਕ ਸਥਿਰ ਸਰਕਾਰ ਦੇ ਸਕਦੀ ਹੈ, ਜੋ ਲੋਕਾਂ ਨੂੰ ਸਹੂਲਤਾਂ ਦੇ ਸਕੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਸਰਕਾਰ ਆਪਣੇ ਭਾਰ ਹੇਠਾਂ ਹੀ ਆ ਕੇ ਖ਼ਤਮ ਹੋਵੇਗੀ-ਸਾਬਕਾ ਵਿਧਾਇਕ ਭੁੱਲਰ <br/> ਅਗਲੀ ਖ਼ਬਰ 2027 'ਚ ਪੰਜਾਬ ਵਿਚ ਬਣੇਗੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ-ਮੰਨਾ <br/>
Ad Position 24