ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਇ ਬਿਧੀ ਚੰਦ ਛੀਨਾ ਗੁਰੂ ਕਾ ਸੀਨਾ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਜਨਮ ਦਿਹਾੜੇ ਦਾ ਸਾਲਾਨਾ ਜੋੜ ਮੇਲਾ ਪਿੰਡ ਛੀਨਾ ਬਿਧੀ ਚੰਦ ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ 12ਵੇਂ ਮੁਖੀ ਜਥੇ. ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਸਮੂਹ ਇਲਾਕਾ ਨਿਵਾਸੀ ਤੇ ਨਗਰ ਦੇ ਸਹਿਯੋਗ ਨਾਲ ਸ਼ਰਧਾ ਸਤਿਕਾਰ ਸਹਿਤ ਮਨਾਇਆ | ਇਸ ਮੌਕੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਬਾਬਾ ਬਿਧੀ ਚੰਦ ਦੇ ਜਨਮ ਦਿਹਾੜੇ ਦੇ ਸਾਲਾਨਾ ਜੋੜ ਮੇਲੇ ਮੌਕੇ ਦੀਵਾਨ ਸਜਾਏ ਗਏ, ਜਿਸ 'ਚ ਪੰਥ ਪ੍ਰਸਿੱਧ ਕਥਾਵਾਚਕ-ਕੀਰਤਨੀ ਜਥੇ ਅਤੇ ਢਾਡੀ, ਕਵੀਸ਼ਰ ਜਥਿਆਂ ਭਾਈ ਗੁਰਚਰਨ ਸਿੰਘ ਚੰਨ ਧਾਰੀਵਾਲ, ਭਾਈ ਸਰਬਜੀਤ ਸਿੰਘ ਪੱਧਰੀ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਮੱਸਾ ਸਿੰਘ ਸਭਰਾ, ਭਾਈ ਗੁਰਕੀਰਤ ਸਿੰਘ ਐਮ.ਏ., ਭਾਈ ਜੱਸਾ ਸਿੰਘ ਮਨਿਹਾਲਾ, ਭਾਈ ਕਾਬਲ ਸਿੰਘ ਨਾਰਲੀ, ਭਾਈ ਜੱਜਬੀਰ ਸਿੰਘ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਤੇ ਬਾਬਾ ਪ੍ਰੇਮ ਸਿੰਘ ਬਾਬਾ ਚਰਨਜੀਤ ਸਿੰਘ ਨੇ ਸਾਰਾ ਦਿਨ ਹਾਜ਼ਰੀ ਭਰੀ | ਇਸ ਮੌਕੇ ਪਹੁੰਚੇ ਸੰਤ ਮਹਾਂਪੁਰਸ਼ਾਂ 'ਚ ਸੰਤ ਗੁਰਦੇਵ ਸਿੰਘ ਭੈਣੀ ਵਾਲੇ, ਗਿ. ਸਤਨਾਮ ਸਿੰਘ ਸੁਰ ਸਿੰਘ, ਬਾਬਾ ਊਧਮ ਸਿੰਘ ਲੱਧੇਵਾਲ ਵਾਲੇ, ਭਾਈ ਦਿਲਬਾਗ ਸਿੰਘ ਸੁਲਤਾਨਪੁਰ ਵਾਲੇ, ਬਾਬਾ ਸਾਧ ਜੀ ਅੰਮਿ੍ਤਸਰ ਵਾਲੇ, ਗਿਆਨੀ ਗੁਰਦੇਵ ਸਿੰਘ ਨੰਬਰਦਾਰ, ਬਾਬਾ ਮੌਲਾ ਜੀ ਸ਼ਹੀਦ, ਸਰਪੰਚ ਪਾਰਸ ਸਿੰਘ ਫ਼ੌਜੀ, ਭਾਈ ਨਿਰਵੈਲ ਸਿੰਘ ਗੁਲਾਲੀਪੁਰ, ਗਿ. ਨਰਿੰਦਰ ਸਿੰਘ ਸੁਰ ਸਿੰਘ, ਸੇਵਾਦਾਰ ਬਾਬਾ ਚੰਨਪ੍ਰੀਤ ਸਿੰਘ, ਭਗਵੰਤ ਸਿੰਘ ਸੂਰਵਿੰਡ, ਭਾਈ ਜੱਜਬੀਰ ਸਿੰਘ ਮਰਗਿੰਦਪੁਰਾ, ਗਿ. ਅਵਤਾਰ ਸਿੰਘ ਲਹੀਆਂ, ਭਾਈ ਜਗਰੂਪ ਸਿੰਘ ਸੇਵਾਦਾਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸੁਲਤਾਨਪੁਰ ਸਾਹਿਬ, ਭਾਈ ਸਤਨਾਮ ਸਿੰਘ ਅੰਮਿ੍ਤਸਰ ਵਾਲੇ, ਭਾਈ ਜਸਵਿੰਦਰ ਸਿੰਘ ਸਾਬਕਾ ਸਰਪੰਚ ਛੀਨਾ ਬਿਧੀ ਚੰਦ, ਹਰਵਿੰਦਰ ਸਿੰਘ ਫੋਰਮੈਨ, ਗੁਰਸੇਵਕ ਸਿੰਘ ਸਾਬਕਾ ਸਰਪੰਚ ਛੀਨਾ ਬਿਧੀ ਚੰਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਸ ਪਾਸ ਪਿੰਡਾਂ ਦੇ ਸਰਪੰਚ, ਪੰਚਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਨੁੰਮਾਇੰਦਿਆਂ ਨੇ ਹਾਜ਼ਰੀ ਲਵਾਈ | ਇਸ ਮੌਕੇ ਦਲ ਪੰਥ ਦੀ ਮਰਿਆਦਾ ਅਨੁਸਾਰ ਅੰਮਿ੍ਤ ਸੰਚਾਰ ਹੋਇਆ, ਜਿਸ 'ਚ ਅਨੇਕਾਂ ਪ੍ਰਾਣੀਆਂ ਨੇ ਅੰਮਿ੍ਤ ਛਕਿਆ | ਸਾਰਾ ਦਿਨ ਗੁਰੂ ਕਾ ਅਤੁੱਟ ਲੰਗਰ ਵਰਤਿਆ ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ |