ਤਰਨ ਤਾਰਨ, 27 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 607149 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 594352 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 1239.12 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 200914 ਮੀਟਰਕ ਟਨ, ਮਾਰਕਫੈੱਡ ਵਲੋਂ 162785 ਮੀਟਰਕ ਟਨ, ਪਨਸਪ ਵਲੋਂ 125737 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 92945 ਮੀਟਿ੍ਕ ਟਨ, ਐਫ.ਸੀ.ਆਈ. ਵਲੋਂ 11182 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 789 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਖ਼ਰੀਦ ਉਪਰੰਤ ਮੰਡੀਆਂ 'ਚੋਂ ਨਿਰਧਾਰਿਤ ਸਮੇਂ ਦੇ ਅੰਦਰ ਫ਼ਸਲ ਦੀ ਚੁਕਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚਾਰੂ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ |